05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਰਾਜਪਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਭੋਰਾ ਸਾਹਿਬ ਵਿਖੇ ਨਤਮਸਤਕ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਸਿਰਫ਼ ਇਕ ਧਰਮ ਲਈ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਹੈ | ਇਸ ਮੌਕੇ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ | ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਵਤਾਰ ਸਿੰਘ ਰੀਆ ਨੇ ਰਾਜਪਾਲ ਕਟਾਰੀਆ ਨੂੰ ਗੁਰੂ ਘਰ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨ ਦਿੱਤਾ | ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ 8ਵੇਂ ਗੇੜ 'ਚ ਰਾਹਤ ਸਮੱਗਰੀ ਤੇ ਯੂਰੀਆ ਖਾਦ ਵੰਡੀ ਅਗਲੀ ਖ਼ਬਰ ਯੂਰਪੀਅਨ ਸਪੋਰਟਸ ਆਫ਼ ਕਬੱਡੀ ਫੈਡਰੇਸ਼ਨ ਨਾਲ ਸਬੰਧਿਤ ਕਲੱਬਾਂ ਦੀ ਮੀਟਿੰਗ ਪੈਰਿਸ ਵਿਖ਼ੇ ਹੋਈ
Ad Position 24