08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਾਬਾ ਬੁੱਢਾ ਦਲ ਛਾਉਣੀ ਵਿਖੇ ਕਥਾ ਤੇ ਕੀਰਤਨ ਦਰਬਾਰ ਭੁੱਲਰ ਤੇ ਸਾਹਨੀ ਨੇ ਵੀ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਅਜੀਤ ਬਿਊਰੋ)-ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸਜੇ ਸ਼ਾਮ ਦੇ ਦੀਵਾਨਾਂ ਵਿਚ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ¢ ਜਥਿਆਂ ਵਿਚ ਗਿਆਨੀ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚÏਕ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀਨਗਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸ਼ਾਮਿਲ ਸਨ ¢ ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜÏਹਲ ਅਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ | ਇਸ ਮÏਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਵੀ ਹਾਜ਼ਰੀ ਭਰੀ ¢ 24 ਨਵੰਬਰ ਨੂੰ ਇਸੇ ਪੰਡਾਲ ਵਿਚ ਕਾਵਿ ਉਚਾਰਨ, ਢਾਡੀ ਤੇ ਕਵੀਸ਼ਰ ਦਰਬਾਰ ਅਤੇ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ ਅਗਲੀ ਖ਼ਬਰ ਟੈਗੋਰ ਥੀਏਟਰ 'ਚ 'ਕੈਨ ਆਈ ਸੇ ਸਮਥਿੰਗ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ <br/>
Ad Position 24