08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵਲੋਂ ਕਰਵਾਏ ਪ੍ਰਭਾਵਸ਼ਾਲੀ ਡਰੋਨ ਸ਼ੋਅ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਅਸਮਾਨ ਰੁਸ਼ਨਾਅ ਉੱਠਿਆ | ਇਹ ਵਿਲੱਖਣ ਹਵਾਈ ਸ਼ੋਅ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਖ਼ਾਤਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਪ੍ਰਤੀ ਡੂੰਘੀ ਸ਼ਰਧਾਂਜਲੀ ਸੀ | ਇਸ ਡਰੋਨ ਪ੍ਰਦਰਸ਼ਨੀ ਨੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਨਾਲ ਸੰਬੰਧ ਪੂਰੇ ਦਿ੍ਸ਼ਾਂ ਨੂੰ ਸ਼ਰਧਾ ਅਤੇ ਬਾਰੀਕੀ ਨਾਲ ਦਰਸਾਉਂਦਿਆਂ ਰੌਸ਼ਨੀਆਂ ਅਤੇ ਗਤੀ ਦੇ ਵਿਲੱਖਣ ਕ੍ਰਮ ਜ਼ਰੀਏ ਇਤਿਹਾਸਕ ਬਿਰਤਾਂਤ ਨੂੰ ਪੇਸ਼ ਕੀਤਾ | ਇਸ ਸ਼ਾਨਦਾਰ ਡਰੋਨ ਸ਼ੋਅ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਬੁੱਧ ਰਾਮ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਾਦਤ ਵਾਲੇ ਦਿਨ ਸਮੂਹ ਪੰਥ 25 ਨੂੰ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰਨ-ਬਾਬਾ ਹਰਨਾਮ ਸਿੰਘ ਖ਼ਾਲਸਾ ਅਗਲੀ ਖ਼ਬਰ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਥਾ ਤੇ ਕੀਰਤਨ ਦਰਬਾਰ ਭੁੱਲਰ ਤੇ ਸਾਹਨੀ ਨੇ ਵੀ ਭਰੀ ਹਾਜ਼ਰੀ
Ad Position 24