ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)-ਗੁਰਮਤਿ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਦਿਨ ਸਮੁੱਚਾ ਖਾਲਸਾ ਪੰਥ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰੇ ਕਿਉਂਕਿ ਇਤਿਹਾਸ ਦੇ ਪੰਨਿ੍ਹਆਂ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੁਪਹਿਰ ਦੇ 12 ਵਜੇ ਹੋਈ ਸੀ ¢ ਉਨ੍ਹਾਂ ਕਿਹਾ ਕਿ ਸਮੁੱਚਾ ਖਾਲਸਾ ਪੰਥ ਇੱਕਜੁੱਟ ਹੋ ਕੇ ਕੰਮ ਕਰੇ ਕਿਉਂਕਿ ਜਦੋਂ ਜਦੋਂ ਖਾਲਸਾ ਪੰਥ ਇਕੱਠਾ ਹੋਇਆ ਹੈ ਤਾਂ ਖਾਲਸਾ ਪੰਥ ਨੇ ਵੱਡੀਆਂ ਵੱਡੀਆਂ ਤਾਕਤਾਂ ਨੂੰ ਝੁਕਾ ਦਿੱਤਾ ਹੈ | ਇਸ ਮÏਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੋ ਹੋਰ ਸਖਸ਼ੀਅਤਾਂ ਹਾਜ਼ਰ ਸਨ ¢