ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਚ ਨਵੇਂ ਬਣੇ ਬੱਸ ਸਟੈਂਡ ਦਾ ਨਾਂਅ ਗੁਰੂ ਸਾਹਿਬਾਨ ਦੇ ਨਾਂਅ ਉੱਤੇ ਰੱਖਣ ਦੀ ਮੰਗ ਕੀਤੀ | ਚੰਦੂਮਾਜਰਾ ਨੇ ਆਖਿਆ ਕਿ ਅਜੇ ਤੱਕ ਨਵੇਂ ਬੱਸ ਅੱਡੇ ਪਟਿਆਲਾ ਦਾ ਕੋਈ ਨਾਂਅ ਨਹੀਂ ਰੱਖਿਆ ਗਿਆ, ਉਨ੍ਹਾਂ ਆਖਿਆ ਕਿ ਪਟਿਆਲਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਸੋ ਇਸ ਬੱਸ ਅੱਡੇ ਦਾ ਨਾਂਅ ਗੁਰੂ ਸਾਹਿਬ ਦੇ ਨਾਂਅ ਉੱਤੇ ਰੱਖਿਆ ਜਾਵੇ |