08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ 92 ਦਿਨਾਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪੂਰਨ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ਼ ਭਰ ਦੇ 25 ਸੂਬਿਆਂ ਵਿਚੋਂ ਹੁੰਦਾ ਹੋਇਆ 92 ਦਿਨਾਂ ਮਗਰੋਂ ਸ਼ਰਧਾ, ਉਤਸ਼ਾਹ ਅਤੇ ਰੂਹਾਨੀਅਤ ਭਰੇ ਮਾਹੌਲ ਵਿਚ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋ ਗਿਆ | ਬੀਤੀ ਸਵੇਰੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਰੂਪਨਗਰ ਤੋਂ ਆਪਣੇ ਆਖ਼ਰੀ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਅਤੇ ਘਨੌਲੀ, ਭਰਤਗੜ੍ਹ, ਬੁੰਗਾ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ | ਨਗਰ ਕੀਰਤਨ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸੰਤ ਬਾਬਾ ਅਵਤਾਰ ਸੁਰਸਿੰਘ ਵਾਲੇ ਦਲ ਬਾਬਾ ਬਿਧੀ ਚੰਦ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਰ ਸੇਵਕ ਜਥਾ ਯੂ.ਕੇ., ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਭੁਪਿੰਦਰ ਸਿੰਘ ਭਲਵਾਨ, ਗੁਰਬਖ਼ਸ਼ ਸਿੰਘ ਖ਼ਾਲਸਾ, ਅਜਮੇਰ ਸਿੰਘ ਖੇੜਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਜ਼ੋਰਦਾਰ ਸਵਾਗਤ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਬਾਲਾ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਸੁਖਬੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਸੁਰਜੀਤ ਸਿੰਘ ਠੀਕਰੀਵਾਲ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਜਸਬੀਰ ਸਿੰਘ, ਹਰਜਿੰਦਰ ਸਿੰਘ ਭਾਓਵਾਲ, ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ ਬਾਜਵਾ, ਨਿਸ਼ਾਨ ਸਿੰਘ, ਤਲਵਿੰਦਰ ਸਿੰਘ ਬੁੱਟਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀਨਗਰ ਤੇ ਗੁਰਦਾਸਪੁਰ ਤੋਂ ਆਰੰਭ ਹੋਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪ... ਅਗਲੀ ਖ਼ਬਰ ਚੰਦੂਮਾਜਰਾ ਵਲੋਂ ਨਵੇਂ ਬਣੇ ਬੱਸ ਸਟੈਂਡ ਪਟਿਆਲਾ ਦਾ ਨਾਂਅ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖਣ ਦ...
Ad Position 24