08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਧਰਮ ਪ੍ਰਚਾਰ ਕਮੇਟੀ ਵਲੋਂ ਤਿੰਨ ਪੁਸਤਕਾਂ ਤੇ ਵਿਸ਼ੇਸ਼ ਸੋਵੀਨਰ ਜਾਰੀ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਤਿੰਨ ਪੁਸਤਕਾਂ ਅਤੇ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਇਆ ਸੋਵੀਨਰ ਸਮਾਗਮ ਵਿਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਜਾਰੀ ਕੀਤਾ ਗਿਆ | ਇਨ੍ਹਾਂ ਪੁਸਤਕਾਂ ਵਿਚ ਡਾ. ਬਲਵੰਤ ਸਿੰਘ ਢਿੱਲੋਂ ਦੁਆਰਾ ਰਚਿਤ 'ਹੁਕਮਨਾਮੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਵਾਦ', ਡਾ. ਪਰਮਵੀਰ ਸਿੰਘ ਦੁਆਰਾ ਲਿਖੀ 'ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜੀਵਨ, ਮਹਿਮਾ ਅਤੇ ਚਰਨ ਛੋਹ ਅਸਥਾਨ' ਅਤੇ ਡਾ. ਧਰਮ ਸਿੰਘ ਤੇ ਡਾ. ਪਰਮਵੀਰ ਸਿੰਘ ਦੁਆਰਾ ਅੰਗਰੇਜ਼ੀ ਵਿਚ ਤਿਆਰ ਪੁਸਤਕ 'ਜੀਵਨੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ' ਸ਼ਾਮਿਲ ਹਨ | ਇਸ ਦੇ ਨਾਲ ਹੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਤਿਆਰ ਕੀਤਾ ਗਿਆ ਵਿਸ਼ੇਸ਼ ਸੋਵੀਨਰ ਵੀ ਸੰਗਤ ਅਰਪਣ ਕੀਤਾ ਗਿਆ | ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਤਾਬਦੀ ਦੇ ਇਤਿਹਾਸਕ ਮੌਕਿਆਂ 'ਤੇ ਜਿਥੇ ਯਾਦਗਾਰਾਂ, ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਵਿਸ਼ੇਸ਼ ਅਹਿਮੀਅਤ ਰੱਖਦੇ ਹਨ, ਉਥੇ ਹੀ ਸਾਹਿਤਕ ਕਿ੍ਤਾਂ ਅਗਲੀਆਂ ਪੀੜ੍ਹੀਆਂ ਨੂੰ ਇਤਿਹਾਸ ਅਤੇ ਵਿਰਸੇ ਨਾਲ ਜੋੜੀ ਰੱਖਣ ਲਈ ਕਾਰਗਰ ਸਾਬਤ ਹੁੰਦੀਆਂ ਹਨ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਭਾਈ ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਰੀਆ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਰਾਮ ਸਿੰਘ ਮੁੰਬਈ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਮਹਾਂਰਾਸ਼ਟਰ ਤੇ ਗੁਜਰਾਤ, ਦਿਲਸਾਦ ਸਿੰਘ ਅਨੰਦ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਆਂਧਰਾ ਪ੍ਰਦੇਸ਼, ਸਾਬਕਾ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸਿਮਰਜੀਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ, ਇੰਚਾਰਜ ਯੋਗੇਸ਼ਵਰ ਸਿੰਘ, ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਪੰਜਾਬ 'ਚ ਨਵੇਂ-ਨਵੇਂ ਤਜਰਬੇ ਕਰਨ ਤੋਂ ਗਰੇਜ਼ ਕਰੇ-ਔਲਖ ਅਗਲੀ ਖ਼ਬਰ ਸ੍ਰੀਨਗਰ ਤੇ ਗੁਰਦਾਸਪੁਰ ਤੋਂ ਆਰੰਭ ਹੋਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪ...
Ad Position 24