08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜੇ ਕੇਂਦਰ ਨੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਅਕਾਲੀ ਦਲ ਸੰਘਰਸ਼ ਕਰੇਗਾ-ਮਾਹਲ

Ad Position 21
No active advertisement
ਅਜੀਤ ਡੈਸਕ 24-11-2025
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਸਾਜਿਸ਼ਾਂ ਕਰ ਰਹੀ ਹੈ, ਜਿਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਅਤੇ ਪੰਜਾਬ ਵਾਸੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਮਾਹਲ ਨੇ ਕਿਹਾ ਕਿ ਜੇਕਰ ਕੇਂਦਰ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਸ਼ੋ੍ਰਮਣੀ ਅਕਾਲੀ ਦਲ ਵੱਡਾ ਸੰਘਰਸ਼ ਕਰੇਗਾ | ਉਨ੍ਹਾਂ ਕਿਹਾ ਕਿ ਕੇਂਦਰ ਪਹਿਲਾਂ ਤੋਂ ਹੀ ਪੰਜਾਬ ਨਾਲ ਧੱਕੇਸ਼ਾਹੀ ਤੇ ਮਤਰੇਈ ਮਾਂ ਵਾਲਾ ਸਲੂਕ ਕਰਦਾ ਆ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 131ਵੀਂ ਸੰਵਿਧਾਨਕ ਸੋਧ ਕਿਸੇ ਵੀ ਹਾਲਤ 'ਚ ਪਾਸ ਨਹੀਂ ਹੋਣ ਦੇਵਾਂਗੇ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਕੇਂਦਰ ਪੰਜਾਬ 'ਚ ਨਵੇਂ-ਨਵੇਂ ਤਜਰਬੇ ਕਰਨ ਤੋਂ ਗਰੇਜ਼ ਕਰੇ-ਔਲਖ
Ad Position 24