ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਕੇਂਦਰ ਸਰਕਾਰ ਦੀ ਪ੍ਰਸਤਾਵਿਤ 131ਵੀਂ ਸੰਵਿਧਾਨਿਕ ਸੋਧ ਨੂੰ ਸੂਬਾ ਸਰਕਾਰ ਹਰ ਪੰਜਾਬੀ ਦੇ ਸਹਿਯੋਗ ਨਾਲ ਕਿਸੇ ਵੀ ਕੀਮਤ 'ਤੇ ਪਾਸ ਨਹੀਂ ਹੋਣ ਦੇਵੇਗੀ | ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਉਕਤ ਸੰਵਿਧਾਨਿਕ ਸੋਧ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਸਾਰੇ ਹੱਕ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਸੰਘਰਸ਼ ਕੀਤਾ ਜਾਵੇਗਾ | ਇਸ ਲਈ ਸੜਕ, ਵਿਧਾਨ ਸਭਾ ਅਤੇ ਸੰਸਦ ਤੱਕ ਲੜਾਈ ਲੜੀ ਜਾਵੇਗੀ |