08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਟੱਕਰ- ਸੁਰਜੀਤ ਸਿੰਘ ਰੱਖੜਾ

Ad Position 21
No active advertisement
ਅਜੀਤ ਡੈਸਕ 24-11-2025
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਚੰਡੀਗੜ੍ਹ ਨੂੰ ਧਾਰਾ 240 ਦੇ ਘੇਰੇ ਹੇਠ ਲਿਆਉਣ ਸੰਬੰਧੀ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਸਿਰਫ ਇਮਾਰਤਾਂ ਦਾ ਸ਼ਹਿਰ ਨਹੀਂ, ਸਗੋਂ ਪੰਜਾਬ ਦੀ ਰਾਜਧਾਨੀ ਵਜੋਂ ਇਕ ਇਤਿਹਾਸਕ ਅਤੇ ਸੰਵਿਧਾਨਕ ਹੋਂਦ ਰੱਖਦਾ ਹੈ, ਜਿਸ ਨਾਲ ਛੇੜਛਾੜ ਕਰਨਾ ਸਿੱਧਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਟੱਕਰ ਦੇ ਬਰਾਬਰ ਹੈ | ਰੱਖੜਾ ਨੇ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਵਿਚ ਉਪ ਰਾਜਪਾਲ ਨਿਯੁਕਤ ਕਰਨ ਦਾ ਪ੍ਰਸਤਾਵ ਨਾ ਕੇਵਲ ਪੰਜਾਬ ਦੇ ਜਾਇਜ਼ ਦਾਅਵੇ ਨੂੰ ਕਮਜ਼ੋਰ ਕਰੇਗਾ, ਸਗੋਂ ਇਸ ਸ਼ਹਿਰ ਨੂੰ ਸਥਾਈ ਕੇਂਦਰੀ ਪ੍ਰਦੇਸ਼ ਬਣਾਉਣ ਲਈ ਰਸਤਾ ਵੀ ਸਾਫ਼ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੇ ਹੱਕ ਦਾ ਡਟ ਕੇ ਵਿਰੋਧ ਕਰੇਗੀ ਕਾਂਗਰਸ-ਬੈਂਸ ਅਗਲੀ ਖ਼ਬਰ 131ਵੀਂ ਸੰਵਿਧਾਨਕ ਸੋਧ ਕਿਸੇ ਵੀ ਹਾਲਤ 'ਚ ਪਾਸ ਨਹੀਂ ਹੋਣ ਦੇਵਾਂਗੇ-ਹਰਪਾਲ ਸਿੰਘ ਚੀਮਾ
Ad Position 24