ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪੰਜਾਬ ਤੋਂ ਖੋਹਣ ਦੀ ਚੱਲ ਰਹੀ ਤਿਆਰੀ ਦੀ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਰੋਧਤਾ ਕਰਦਿਆਂ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਈ ਸਾਲਾਂ ਤੋਂ ਕੇਂਦਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਦੂਰ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਕੇਂਦਰ ਦਾ ਇਹ ਕਦਮ ਇਤਿਹਾਸ, ਸੰਵਿਧਾਨਿਕ ਸੰਘੀ ਢਾਂਚੇ ਅਤੇ ਪੰਜਾਬ ਦੀ ਦਾਅਵੇਦਾਰੀ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਨੂੰ ਪੰਜਾਬ ਦਾ ਹੱਕ ਕਦੇ ਵੀ ਖੋਹਣ ਨਹੀਂ ਦੇਵੇਗੀ ਅਤੇ ਜ਼ਰੂਰਤ ਪੈਣ 'ਤੇ ਹਰ ਕਦਮ ਚੁੱਕੇਗੀ |