08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਹੜੱਪਣ ਦੀ ਸਾਜਿਸ਼ ਬਰਦਾਸ਼ਤ ਨਹੀਂ-ਬ੍ਰਹਮਪੁਰਾ

Ad Position 21
No active advertisement
ਅਜੀਤ ਡੈਸਕ 24-11-2025
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਬਿੱਲ 'ਤੇ ਦਿੱਤੇ ਗਏ ਤਾਜ਼ਾ ਸਪੱਸ਼ਟੀਕਰਨ ਨੂੰ ਪੰਜਾਬ ਦੇ ਏਕੇ ਦੀ ਮੁੱਢਲੀ ਜਿੱਤ ਪਰ ਖਤਰੇ ਦੀ ਘੰਟੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਕਹਿਣਾ ਕਿ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਸਾਬਤ ਕਰਦਾ ਹੈ ਕਿ ਉਹ ਪੰਜਾਬ ਦਾ ਪਾਣੀ ਮਾਪ ਰਹੇ ਸਨ, ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉੱਠੇ ਵਿਰੋਧ ਨੇ ਉਨ੍ਹਾਂ ਨੂੰ ਪੈਰ ਪਿੱਛੇ ਖਿੱਚਣ ਲਈ ਮਜਬੂਰ ਕਰ ਦਿੱਤਾ ਹੈ | ਉਨ੍ਹਾਂ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਦੇ ਇਸ ਯੂ-ਟਰਨ ਨੂੰ ਆਪਣੀ ਤਾਕਤ ਬਣਾਓ, ਪਰ ਗਲਤ ਫ਼ਹਿਮੀ ਵਿਚ ਨਾ ਰਹੋ, ਕਿਉਂਕਿ ਦਿੱਲੀ ਦੀ ਨੀਅਤ ਵਿਚ ਅਜੇ ਵੀ ਖੋਟ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਪ੍ਰਸਤਾਵ 'ਤੇ ਮੁੜ ਵਿਚਾਰ ਕੀਤਾ ਜਾਵੇ- ਪ੍ਰੋ: ਖਿਆਲਾ ਅਗਲੀ ਖ਼ਬਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੇ ਹੱਕ ਦਾ ਡਟ ਕੇ ਵਿਰੋਧ ਕਰੇਗੀ ਕਾਂਗਰਸ-ਬੈਂਸ
Ad Position 24