ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਸਿੱਖ ਚਿੰਤਕ ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਇਕ ਚਿੰਤਤ ਨਾਗਰਿਕ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਿਸਤਿ੍ਤ ਪੱਤਰ ਭੇਜ ਕੇ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਅਧੀਨ ਲਿਆਂਦੇ ਜਾਣ ਦੇ ਪ੍ਰਸਤਾਵ ਸੰਬੰਧੀ ਆਪਣੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸ 'ਤੇ ਤੁਰੰਤ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ | ਪ੍ਰੋ: ਖਿਆਲਾ ਨੇ ਕਿਹਾ ਕਿ ਇਹ ਸਿਰਫ਼ ਇਕ ਪ੍ਰਸ਼ਾਸਕੀ ਸੋਧ ਨਹੀਂ, ਸਗੋਂ ਪੰਜਾਬ ਦੀ ਇਤਿਹਾਸਕ, ਸੰਵਿਧਾਨਕ ਅਤੇ ਭਾਵਨਾਤਮਕ ਪਛਾਣ ਨਾਲ ਜੁੜਿਆ ਬਹੁਤ ਹੀ ਸੰਵੇਦਨਸ਼ੀਲ ਵਿਸ਼ਾ ਹੈ |