08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਨੂੰ ਧਾਰਾ-240 ਦੇ ਘੇਰੇ 'ਚ ਲਿਆਉਣਾ ਪੰਜਾਬ ਨਾਲ ਧੱਕਾ- ਡਾ. ਧਰਮਵੀਰ ਗਾਂਧੀ

Ad Position 21
No active advertisement
ਅਜੀਤ ਡੈਸਕ 24-11-2025
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਦੇ ਚੰਡੀਗੜ੍ਹ ਨੂੰ ਧਾਰਾ 240 ਦੇ ਘੇਰੇ ਵਿਚ ਲਿਆਉਣ ਦੇ ਪ੍ਰਸਤਾਵ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਇਸ ਨੂੰ ਪੰਜਾਬ ਦੇ ਰਾਜਧਾਨੀ ਸ਼ਹਿਰ 'ਤੇ ਇਤਿਹਾਸਕ, ਭਾਵਨਾਤਮਕ ਅਤੇ ਸੰਵਿਧਾਨਕ ਅਧਿਕਾਰਾਂ 'ਤੇ ਸਿੱਧਾ ਹਮਲਾ ਦੱਸਿਆ | ਉਨ੍ਹਾਂ ਚੇਤਾਵਨੀ ਦਿੱਤੀ ਕਿ ਉੁਪ ਰਾਜਪਾਲ ਨਿਯੁਕਤ ਕਰਨ ਦਾ ਇਹ ਕਦਮ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰੇਗਾ ਅਤੇ ਚੰਡੀਗੜ੍ਹ ਨੂੰ ਸਥਾਈ ਕੇਂਦਰ ਸਾਸ਼ਤ ਪ੍ਰਦੇਸ਼ ਬਣਨ ਦਾ ਰਾਹ ਪੱਧਰਾ ਕਰੇਗਾ | ਉਨ੍ਹਾਂ ਦੁਹਰਾਇਆ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਬਣਾਇਆ ਗਿਆ ਸੀ, ਹਮੇਸ਼ਾ ਪੰਜਾਬ ਦੀ ਰਾਜਧਾਨੀ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ 'ਤੇ ਹਿਮਾਚਲ ਪ੍ਰਦੇਸ਼ ਦਾ ਵੀ ਹੱਕ-ਸੁਖਵਿੰਦਰ ਸਿੰਘ ਸੁੱਖੂ ਅਗਲੀ ਖ਼ਬਰ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ-ਗਿੱਲ
Ad Position 24