09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਦੇ ਰਾਜਧਾਨੀ ਖੋਹਣ ਦੇ ਫ਼ੈਸਲੇ ਨੂੰ ਪੰਜਾਬੀ ਪ੍ਰਵਾਨ ਨਹੀਂ ਕਰਨਗੇ-ਕਾ. ਸੇਖੋਂ

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੀ ਰਾਜਧਾਨੀ ਖੋਹਣ ਲਈ ਉਲੀਕਿਆ ਗਿਆ ਪ੍ਰੋਗਰਾਮ ਪੰਜਾਬ ਵਿਰੋਧੀ ਰਵੱਈਏ 'ਚੋਂ ਪਣਪਿਆ ਫ਼ੈਸਲਾ ਹੈ | ਇਹ ਦੋਸ਼ ਲਾਉਂਦਿਆਂ ਸੀ.ਪੀ.ਆਈ.ਐੱਮ ਪੰਜਾਬ ਦੇ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਕਿਸੇ ਵੀ ਹਾਲਤ ਵਿਚ ਪ੍ਰਵਾਨ ਨਹੀਂ ਕਰਨਗੇ | ਉਨ੍ਹਾਂ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਕਿ ਚੰਡੀਗੜ੍ਹ ਬਾਰੇ ਪੇਸ਼ ਕੀਤੇ ਜਾਣ ਵਾਲੇ ਸੋਧ ਬਿੱਲ ਬਾਰੇ ਮੁੜ ਵਿਚਾਰ ਕਰੇ ਤੇ ਇਸ ਨੂੰ ਰੋਕਿਆ ਜਾਵੇ | ਕਾ. ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾਂ ਪੰਜਾਬ ਨਾਲ ਵਿਤਕਰਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਅਧਿਕਾਰਾਂ ਅਤੇ ਭਾਸ਼ਾਈ ਰੁਤਬੇ ਨੂੰ ਖ਼ਤਮ ਕਰਨ ਦੀ ਗੰਭੀਰ ਸਾਜਿਸ਼ ਅਗਲੀ ਖ਼ਬਰ ਸੇਂਟ ਫ਼ਰੀਦ ਸਕੂਲ ਦੀ ਖੇਡਾਂ 'ਚ ਸ਼ਾਨਦਾਰ ਉਪਲਬਧੀ
Ad Position 24