09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਦੇ ਅਧਿਕਾਰਾਂ ਅਤੇ ਭਾਸ਼ਾਈ ਰੁਤਬੇ ਨੂੰ ਖ਼ਤਮ ਕਰਨ ਦੀ ਗੰਭੀਰ ਸਾਜਿਸ਼

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਦੇ ਸੰਵਿਧਾਨਕ ਅਧਿਕਾਰ ਖੇਤਰ ਤੋਂ ਬਾਹਰ ਕੱਢਣ ਦੀ ਯੋਜਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਫ਼ੈਸਲਾ ਪੰਜਾਬ ਦੇ ਅਧਿਕਾਰਾਂ, ਇਸ ਦੀ ਸੱਭਿਆਚਾਰਕ ਵਿਰਾਸਤ ਅਤੇ ਭਾਸ਼ਾਈ ਰੁਤਬੇ ਨੂੰ ਖ਼ਤਮ ਕਰਨ ਦੀ ਗੰਭੀਰ ਸਾਜ਼ਿਸ਼ ਹੈ | ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਬਿੱਲ ਰਾਹੀਂ ਪੰਜਾਬ ਦਾ ਚੰਡੀਗੜ੍ਹ ਉੱਤੇ ਪ੍ਰਸ਼ਾਸਨਿਕ ਅਤੇ ਰਾਜਨੀਤਕ ਅਧਿਕਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ, ਜੋ ਸਿੱਧਾ-ਸਿੱਧਾ ਪੰਜਾਬ ਦੇ ਹੱਕਾਂ 'ਤੇ ਡਾਕੇ ਵਾਂਗ ਹੀ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੰਜਾਬ ਦਾ ਹੀ ਰਹੇਗਾ-ਕਾਲਾ ਢਿੱਲੋਂ ਅਗਲੀ ਖ਼ਬਰ ਕੇਂਦਰ ਦੇ ਰਾਜਧਾਨੀ ਖੋਹਣ ਦੇ ਫ਼ੈਸਲੇ ਨੂੰ ਪੰਜਾਬੀ ਪ੍ਰਵਾਨ ਨਹੀਂ ਕਰਨਗੇ-ਕਾ. ਸੇਖੋਂ
Ad Position 24