10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ 'ਤੇ ਕਿਸੇ ਨੂੰ ਭੁਲੇਖਾ ਨਹੀਂ ਫ਼ੈਲਾਉਣ ਦੇਵਾਂਗੇ-ਜਾਖੜ

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ਮੁੱਦੇ 'ਤੇ ਆਏ ਤਾਜ਼ਾ ਸਿਆਸੀ ਭੂਚਾਲ ਵਿਚ ਸਪਸ਼ਟਤਾ ਲਿਆਉਂਦਿਆਂ ਬਿਆਨ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਇਸ ਸਬੰਧੀ ਕੋਈ ਭੁਲੇਖਾ ਪੈਦਾ ਕਰਨ ਦੀ ਕੋਸ਼ਿਸ਼ ਬਰਦਾਸ਼ਤਯੋਗ ਨਹੀਂ | ਜਾਖੜ ਨੇ ਆਪਣੇ ਅਧਿਕਾਰਕ ਟਵੀਟ ਰਾਹੀਂ ਇਹ ਭਰੋਸਾ ਵੀ ਦਵਾਇਆ ਕਿ ਪੰਜਾਬ ਭਾਜਪਾ ਹਰ ਮੁੱਦੇ 'ਤੇ ਪੰਜਾਬ ਦੇ ਹਿੱਤਾਂ ਨਾਲ ਪੂਰੀ ਦਿ੍ੜ੍ਹਤਾ ਦੇ ਨਾਲ ਖੜੀ ਹੈ ਫਿਰ ਭਾਵੇਂ ਗੱਲ ਚੰਡੀਗੜ੍ਹ ਦੀ ਹੋਵੇ ਜਾਂ ਪੰਜਾਬ ਦੇ ਪਾਣੀਆਂ ਦੀ | ਜਾਖੜ ਨੇ ਟਵੀਟ ਕੀਤਾ ਕਿ ਚੰਡੀਗੜ੍ਹ ਸਬੰਧੀ ਜੋ ਵੀ ਭੁਲੇਖੇ ਦੀ ਸਥਿਤੀ ਪੈਦਾ ਕੀਤੀ ਗਈ ਹੈ, ਉਸ ਬਾਰੇ ਉਹ ਖ਼ੁਦ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਜਲਦ ਹੀ ਸਥਿਤੀ ਨੂੰ ਸਾਫ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀਆਂ ਪੰਜਾਬ ਮਾਰੂ ਨੀਤੀਆਂ ਖ਼ਿਲਾਫ਼ ਹੁਣ ਅੰਦੋਲਨ ਦਾ ਸਮਾਂ-ਮਲੂਕਾ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦਾ ਵਿਲੱਖਣ ਪ੍ਰਤੀਕ-ਗਿਆਨੀ ਰਘਬੀਰ ਸਿੰਘ
Ad Position 24