ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)- ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਸਥਾਈ ਯੂ.ਟੀ. ਬਣਾਉਣ ਸੰਬੰਧੀ ਆ ਰਹੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕੇਂਦਰ 'ਚ ਰਾਜ ਕਰਨ ਵਾਲੀਆਂ ਸਰਕਾਰਾਂ ਹਮੇਸ਼ਾ ਪੰਜਾਬ ਵਿਰੋਧੀ ਹੀ ਰਹੀਆਂ ¢ ਦੇਸ਼ ਦੀ ਆਜ਼ਾਦੀ ਸਮੇਂ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਵੇਖਦਿਆਂ ਕੋਈ ਵੱਖਰੇ ਅਧਿਕਾਰ ਨਹੀਂ ਦਿੱਤੇ ਗਏ | ਮਲੂਕਾ ਨੇ ਕਿਹਾ ਕਿ ਚੰਡੀਗੜ੍ਹ ਬਚਾਉਣ ਲਈ ਸੜਕ 'ਤੇ ਸੰਘਰਸ਼ ਕਰਨ ਦੀ ਲੋੜ ਹੈ | ਸੂਬੇ ਦੇ ਹੱਕਾਂ ਲਈ ਸਾਰੀਆਂ ਰਾਜਨੀਤਕ ਧਿਰਾਂ ਨੂੰ ਇਕਜੁੱਟ ਹੋ ਕੇ ਇਕ ਮੰਚ 'ਤੇ ਇਕੱਠਾ ਹੋਣਾ ਚਾਹੀਦਾ ਹੈ |