10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਦੋ ਰੋਜ਼ਾ ਕੌਮੀ ਸੈਮੀਨਾਰ ਸੰਪੂਰਨ

Ad Position 21
No active advertisement
ਅਜੀਤ ਡੈਸਕ 24-11-2025
ਬੱਧਨੀ ਕਲਾਂ (ਮੋਗਾ), 23 ਨਵੰਬਰ (ਸੰਜੀਵ ਕੋਛੜ)-ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਸੈਮੀਨਾਰ ਆਪਣੀਆਂ ਵੱਖਰੀਆਂ ਯਾਦਾਂ ਛੱਡਦਾ ਹੋਇਆ ਸੰਪੂਰਨ ਹੋਇਆ | ਇਸ ਸਮੇਂ ਬਾਬਾ ਪ੍ਰਦੀਪ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਕੌਮੀ ਸੈਮੀਨਾਰ ਦਾ ਉਦੇਸ਼ ਸਿੱਖ ਸੰਗਤਾਂ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਇਤਿਹਾਸ ਨਾਲ ਜੋੜਨਾ ਹੈ | ਸੈਮੀਨਾਰ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਿਲ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਸ਼ਹਾਦਤ ਦੇ ਇਤਿਹਾਸ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ | ਸੈਮੀਨਾਰ ਦੇ ਵਿਦਾਇਗੀ ਸੈਸ਼ਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਪ੍ਰੋਫੈਸਰ ਪਿ੍ਤਪਾਲ ਸਿੰਘ ਨੇ ਸੈਮੀਨਾਰ ਵਿਚ ਪੇਸ਼ ਹੋਏ ਪਰਚਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਆਖਿਆ ਕਿ ਅੱਜ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਸਮਾਜ ਨੂੰ ਬੇਹੱਦ ਲੋੜ ਹੈ | ਉਨ੍ਹਾਂ ਆਖਿਆ ਕਿ ਗੁਰੂ ਤੇਗ ਬਹਾਦਰ ਜੀ ਕਿਸੇ ਵਿਸ਼ੇਸ਼ ਫ਼ਿਰਕੇ ਜਾਂ ਵਿਚਾਰਧਾਰਾ ਲਈ ਨਹੀਂ ਬਲ ਕਿ ਸਮੁੱਚੀ ਮਾਨਵਤਾ ਦੀ ਧਾਰਮਿਕ ਆਜ਼ਾਦੀ ਲਈ ਸ਼ਹੀਦ ਹੋਏ ਸਨ | ਸੈਮੀਨਾਰ ਦੇ ਡਾਇਰੈਕਟਰ ਪ੍ਰੋ. ਹਰਭਜਨ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਇਸ ਸੈਮੀਨਾਰ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ 10 ਪ੍ਰੋਫੈਸਰ ਸਾਹਿਬਾਨ ਨੇ ਖੋਜ ਪਰਚੇ ਪੇਸ਼ ਕੀਤੇ | ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਕੇਹਰ ਸਿੰਘ ਸਾਬਕਾ ਡਾਇਰੈਕਟਰ ਪੰਜਾਬ ਸਕੂਲ ਬੋਰਡ ਐਜੂਕੇਸ਼ਨ ਮੋਹਾਲੀ, ਪ੍ਰੋਫੈਸਰ ਸੁਖਦਿਆਲ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਭੋਪਾਲ ਨੇ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ | ਸੈਮੀਨਾਰ ਕੋਆਰਡੀਨੇਟਰ ਡਾ. ਹਰਦੇਵ ਸਿੰਘ ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ ਪਹੁੰਚੇ ਵਿਦਵਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਵਿਚ ਪੇਸ਼ ਹੋਏ ਖੋਜ ਪਰਚਿਆਂ 'ਚ ਮਾਹਿਰਾਂ ਦੀ ਰਾਏ ਅਨੁਸਾਰ ਲੋੜੀਂਦੀ ਸੋਧ ਕਰਕੇ ਇਕ ਕਿਤਾਬ ਵੀ ਪ੍ਰਕਾਸ਼ਿਤ ਕੀਤੀ ਜਾਵੇਗੀ ਜੋ ਸਿੱਖ ਵਿਦਿਆਰਥੀਆਂ, ਖ਼ੋਜੀਆਂ ਅਤੇ ਵਿਦਵਾਨਾਂ ਦੀ ਖੋਜ ਲਈ ਸਹਾਈ ਸਾਬਿਤ ਹੋਵੇਗੀ | ਸੈਮੀਨਾਰ 'ਚ ਸ਼ਾਮਿਲ ਹੋਏ ਵਿਦਵਾਨਾਂ ਅਤੇ ਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਪ੍ਰਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸੰਤ ਆਸ਼ਰਮ ਗਊਸ਼ਾਲਾ ਬੱਧਨੀ ਕਲਾਂ ਦੀਆਂ ਵੱਖ-ਵੱਖ ਅਕਾਦਮਿਕ ਸੰਸਥਾਵਾਂ ਦੇ ਪਿ੍ੰਸੀਪਲ, ਡਾਇਰੈਕਟਰ ਅਤੇ ਡੇਰੇ ਦੇ ਜ਼ਿੰਮੇਵਾਰ ਸੱਜਣਾਂ ਤੋਂ ਇਲਾਵਾ ਮੁਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ 'ਚ 26 ਨੂੰ ਹੋ ਰਹੇ ਵਿਸ਼ੇਸ਼ ਵਿਦਿਆਰਥੀ ਇਜਲਾਸ 'ਚ ਹਰਕਮਲਦੀਪ ਸਿੰਘ ਨਿਭਾਉਣਗੇ ਮੁੱਖ ਮੰਤਰੀ ਦੀ ਭੂਮ... ਅਗਲੀ ਖ਼ਬਰ ਕੇਂਦਰ ਦੀਆਂ ਪੰਜਾਬ ਮਾਰੂ ਨੀਤੀਆਂ ਖ਼ਿਲਾਫ਼ ਹੁਣ ਅੰਦੋਲਨ ਦਾ ਸਮਾਂ-ਮਲੂਕਾ
Ad Position 24