10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਵਿਧਾਨ ਸਭਾ 'ਚ 26 ਨੂੰ ਹੋ ਰਹੇ ਵਿਸ਼ੇਸ਼ ਵਿਦਿਆਰਥੀ ਇਜਲਾਸ 'ਚ ਹਰਕਮਲਦੀਪ ਸਿੰਘ ਨਿਭਾਉਣਗੇ ਮੁੱਖ ਮੰਤਰੀ ਦੀ ਭੂਮਿਕਾ

Ad Position 21
No active advertisement
ਅਜੀਤ ਡੈਸਕ 24-11-2025
ਸੰਗਰੂਰ, 23 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਵਿਦਿਆਰਥੀ ਇਜਲਾਸ ਹੋਣ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ 117 ਵਿਦਿਆਰਥੀ, ਮੁੱਖ ਮੰਤਰੀ ਅਤੇ ਵਿਧਾਇਕਾਂ ਦੀ ਭੂਮਿਕਾ ਨਿਭਾਉਣਗੇ | ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਹਰ ਵਿਧਾਨ ਸਭਾ ਹਲਕੇ ਵਿਚੋਂ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਇਕ-ਇਕ ਵਿਦਿਆਰਥੀ ਦੀ ਚੋਣ ਕੀਤੀ ਗਈ ਹੈ | ਇਨ੍ਹਾਂ ਵਿਦਿਆਰਥੀਆਂ ਦੀ 19 ਨਵੰਬਰ ਨੂੰ ਵਿਸ਼ੇਸ਼ ਟਰੇਨਿੰਗ ਹੋ ਚੁੱਕੀ ਹੈ | ਇਹ ਇਜਲਾਸ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ ਚਾਰ ਵਜੇ ਤੱਕ ਚੱਲੇਗਾ | ਧੂਰੀ ਵਿਧਾਨ ਸਭਾ ਹਲਕੇ ਦੇ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਭੂਮਿਕਾ ਨਿਭਾਉਣਗੇ | ਇਸੇ ਤਰ੍ਹਾਂ ਸਕੂਲ ਆਫ਼ ਐਮੀਨੈਂਸ ਛਾਜਲੀ ਦੇ 11ਵੀਂ ਜਮਾਤ ਦੇ ਵਿਦਿਆਰਥੀ ਲਖਬੀਰ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਨਿਭਾਉਣਗੇ | ਸਕੂਲ ਆਫ਼ ਐਮੀਨੈਂਸ ਸੁਨਾਮ ਦੀ 11ਵੀਂ ਜਮਾਤ ਦੇ ਵਿਦਿਆਰਥੀ ਅਨਿਕ ਮੈਅਤੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਭੂਮਿਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਮੋਹਿਤ ਸਿੰਘ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਭੂਮਿਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੋ ਦੀ 12ਵੀਂ ਜਮਾਤ ਦੀ ਵਿਦਿਆਰਥਣ ਸਾਨੀਆ ਅਲੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਭੂਮਿਕਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਥਨ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਮੰਡੇਰ, ਮਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਲ ਰਹਿਮਾਨ ਦੀ ਭੂਮਿਕਾ ਨਿਭਾਉਣਗੇ ਜਦ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਰਥਲਾ ਮੰਡੇਰ ਦੇ ਵਿਦਿਆਰਥੀ ਹਰਜੋਤ ਸਿੰਘ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਭੂਮਿਕਾ ਨਿਭਾਉਣਗੇ | ਇਸ ਵਿਸ਼ੇਸ਼ ਵਿਦਿਆਰਥੀ ਇਜਲਾਸ ਦੀ ਪ੍ਰਧਾਨਗੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਨਗੇ |
ਵਿਸ਼ੇਸ਼ ਵਿਦਿਆਰਥੀ ਇਜਲਾਸ ਦਾ ਉਦੇਸ਼ ਲੋਕਤੰਤਰਿਕ ਕਦਰਾਂ ਕੀਮਤਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ-ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਹੋ ਰਹੇ ਇਸ ਤਰ੍ਹਾਂ ਦੇ ਪਹਿਲੇ ਇਜਲਾਸ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਣਾ ਹੈ | ਇਸ ਇਜਲਾਸ ਨਾਲ ਵਿਦਿਆਰਥੀ ਨੂੰ ਰਾਜਨੀਤਿਕ ਸੂਝਬੂਝ ਮਿਲੇਗੀ ਅਤੇ ਉਹ ਕਾਨੂੰਨ ਦੇ ਪਾਬੰਦ ਬਣਨਗੇ | ਇਸ ਨਾਲ ਜਿੱਥੇ ਉਹ ਜ਼ਿੰਮੇਵਾਰ ਨਾਗਰਿਕ ਬਣਨਗੇ ਉੱਥੇ ਆਮ ਪਰਿਵਾਰਾਂ ਦੇ ਸੂਝ ਬੂਝ ਵਾਲੇ ਬੱਚੇ ਦੇਸ਼ ਦੀ ਸੇਵਾ ਕਰਨ ਲਈ ਰਾਜਨੀਤੀ ਵਿਚ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਦੋ ਰੋਜ਼ਾ ਕੌਮੀ ਸੈਮੀਨਾਰ ਸੰਪੂਰਨ
Ad Position 24