ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ 'ਆਪ' ਸਰਕਾਰ, ਕਾਂਗਰਸ ਅਤੇ ਅਕਾਲੀ ਦਲ 'ਤੇ ਸਿਆਸੀ ਮੁਫ਼ਾਦ ਲਈ ਇਕੱਠੇ ਹੋ ਕਰ ਭਾਜਪਾ ਵਿਰੁੱਧ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਚਲਾਉਣ ਦਾ ਗੰਭੀਰ ਇਲਜ਼ਾਮ ਲਾਇਆ | ਸ਼ਰਮਾ ਨੇ ਅੱਜ ਆਪਣੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਰਾਹੀਂ ਤਿੱਖੇ ਲਹਿਜ਼ੇ ਵਿਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਟਵੀਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਚੰਡੀਗੜ੍ਹ ਸੰਬੰਧੀ ਕੋਈ ਬਿੱਲ ਨਹੀਂ ਲਿਆਂਦਾ ਜਾ ਰਿਹਾ | ਇਸ ਲਈ 'ਆਪ' ਸਰਕਾਰ ਅਤੇ ਵਿਰੋਧੀ ਧਿਰ ਵਲੋਂ ਖੜ੍ਹਾ ਕੀਤਾ ਡਰਾਉਣਾ ਮਾਹੌਲ ਸਿਰਫ਼ ਇਕ ਸਿਆਸੀ ਨਾਟਕ ਹੈ | ਸ਼ਰਮਾ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੀ ਸੋਚ ਹਮੇਸ਼ਾ ਤੋਂ ਪੰਜਾਬ ਪੱਖੀ ਰਹੀ ਹੈ |