ਚੰਡੀਗੜ੍ਹ, 23 ਨਵੰਬਰ (ਏਜੰਸੀ)-'ਆਪ' ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੰਜਾਬ ਦੇ ਅਧਿਕਾਰਾਂ, ਇਤਿਹਾਸ ਅਤੇ ਮਾਣ-ਸਨਮਾਨ 'ਤੇ ਸਿੱਧਾ ਹਮਲਾ ਦੱਸਿਆ | ਕੰਗ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਨੂੰ ਉਜਾੜ ਕੇ ਸਥਾਪਿਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ 65 ਸਾਲਾਂ ਤੋਂ ਲਗਾਤਾਰ ਸਰਕਾਰਾਂ ਚੰਡੀਗੜ੍ਹ ਨੂੰ ਪੰਜਾਬ ਨੂੰ ਵਾਪਸ ਕਰਨ ਵਿਚ ਅਸਫਲ ਰਹੀਆਂ, ਪਰ ਹੁਣ ਭਾਜਪਾ ਸਾਡੇ ਕੋਲ ਮੌਜੂਦ ਬਾਕੀ ਅਧਿਕਾਰਾਂ ਨੂੰ ਵੀ ਖਤਮ ਕਰਨਾ ਚਾਹੁੰਦੀ ਹੈ, ਪਰ ਪੰਜਾਬ ਕਦੇ ਵੀ ਕਿਸੇ ਨੂੰ ਆਪਣੇ ਅਧਿਕਾਰਾਂ ਨੂੰ ਲੁੱਟਣ ਨਹੀਂ ਦੇਵੇਗਾ | ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਸੀ, ਹੈ ਅਤੇ ਰਹੇਗਾ |