12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜਿਸ਼ ਰਚੀ-ਡਾ. ਚੀਮਾ

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਚੁਣੌਤੀ ਦੇਣ ਵਾਲੇ ਫ਼ੈਸਲੇ ਨੇ ਸੂਬੇ ਵਿਚ ਤਣਾਅ ਦਾ ਨਵਾਂ ਮਾਹੌਲ ਪੈਦਾ ਕਰ ਦਿੱਤਾ ਹੈ | ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਨੇ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਹ ਬੈਠਕ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਨ ਲਈ ਅਗਲੇ ਕਦਮ ਨੂੰ ਤੈਅ ਕਰੇਗੀ | ਪਾਰਟੀ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਕਦੇ ਉਮੀਦ ਨਹੀਂ ਸੀ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਦੀ ਸਾਜ਼ਿਸ਼ ਰਚੇਗੀ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮੁੱਦੇ 'ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਚੰਡੀਗੜ੍ਹ 'ਚ ਤਿੱਖਾ ਵਿਰੋਧ-ਵਿਜੈਪਾਲ ਸਿੰਘ
Ad Position 24