12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਮੁੱਦੇ 'ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਕ ਵਫ਼ਦ ਨੇ ਕੇਂਦਰ ਸਰਕਾਰ ਵਲੋਂ ਸਰਦ ਰੁੱਤ ਇਜਲਾਸ ਵਿਚ ਲਿਆਂਦੀ ਜਾ ਰਹੀ 131ਵੀਂ ਸੰਵਿਧਾਨਕ ਸੋਧ 2025 ਨੂੰ ਸੂਬਾ ਵਿਰੋਧੀ ਕਦਮ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ | ਪਾਰਟੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਸੋਧ ਚੰਡੀਗੜ੍ਹ ਜੋ ਇਤਿਹਾਸਕ, ਸੰਵਿਧਾਨਕ ਅਤੇ ਕਾਨੂੰਨੀ ਤੌਰ 'ਤੇ ਪੰਜਾਬ ਦੀ ਰਾਜਧਾਨੀ ਹੈ, 'ਤੇ ਸਿੱਧਾ ਹਮਲਾ ਹੈ | ਪਾਰਟੀ ਦੇ ਸੀਨੀਅਰ ਆਗੂ ਗਗਨਜੀਤ ਸਿੰਘ ਬਰਨਾਲਾ ਦੀ ਅਗਵਾਈ ਹੇਠ ਚਾਰ ਮੈਂਬਰੀ ਵਫ਼ਦ ਜਿਸ 'ਚ ਗੁਰਜੀਤ ਸਿੰਘ ਤਲਵੰਡੀ, ਹਰਬੰਸ ਸਿੰਘ ਕੰਧੋਲਾ ਅਤੇ ਬਲਬੀਰ ਸਿੰਘ ਸ਼ਾਮਿਲ ਸਨ, ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਮੈਮੋਰੰਡਮ ਸੌਂਪਿਆ | ਇਸ ਮੈਮੋਰੰਡਮ 'ਚ ਕੇਂਦਰ ਦੇ ਇਸ ਕਦਮ ਨੂੰ ਚੰਡੀਗੜ੍ਹ ਨੂੰ (ਧਾਰਾ 240) ਤਹਿਤ ਪੂਰਨ ਯੂ.ਟੀ. ਬਣਾਉਣ ਦੀ ਸਾਜ਼ਿਸ਼ ਦੱਸਿਆ ਗਿਆ | ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਤੁਰੰਤ ਹੰਗਾਮੀ ਮੀਟਿੰਗ ਬੁਲਾਈ ਗਈ ਹੈ | ਪਾਰਟੀ ਆਗੂਆਂ ਵਲੋਂ ਮੈਮੋਰੰਡਮ 'ਚ ਲਿਖਿਆ ਗਿਆ ਹੈ ਕਿ ਚੰਡੀਗੜ੍ਹ ਕਾਨੂੰਨੀ, ਇਤਿਹਾਸਕ ਅਤੇ ਤਰਕ ਨਾਲ ਪੰਜਾਬ ਦੀ ਰਾਜਧਾਨੀ ਹੈ ਅਤੇ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ-ਜਲੰਧਰ ਹਾਈਵੇਅ 'ਤੇ ਗੱਡੀਆਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ-ਇਕ ਮੌਤ ਅਗਲੀ ਖ਼ਬਰ ਕੇਂਦਰ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਸਾਜਿਸ਼ ਰਚੀ-ਡਾ. ਚੀਮਾ
Ad Position 24