ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਦੇਰ ਰਾਤ ਫਗਵਾੜਾ-ਜਲੰਧਰ ਰਾਸ਼ਟਰੀ ਮਾਰਗ 'ਤੇ ਦੋ ਗੱਡੀਆਂ ਦੀ ਆਪਸ 'ਚ ਹੋਈ ਟੱਕਰ ਕਾਰਨ ਭਿਆਨਕ ਅੱਗ ਲੱਗ ਗਈ | ਜਾਣਕਾਰੀ ਦਿੰਦਿਆ ਸੜਕ ਸੁਰੱਖਿਆ ਫ਼ੋਰਸ ਦੇ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਬਰਗਰ ਕਿੰਗ ਨਜ਼ਦੀਕ ਇਕ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਪਲਟ ਗਈ | ਏਨੇ ਨੂੰ ਪਿਛੇ ਆ ਰਹੇ ਆ ਰਹੀਆ ਦੋ ਕਾਰਾਂ ਆਪਸ 'ਚ ਟਕਰਾਂ ਗਈਆਂ ਤੇ ਭਿਆਨਕ ਅੱਗ ਲੱਗ ਗਈ | ਇਸ ਦੌਰਾਨ ਮੋਟਰਸਾਈਕਲ ਸਵਾਰ ਵੀ ਗੱਡੀਆਂ ਨਾਲ ਟਕਰਾਉਣ ਤੋਂ ਬਾਅਦ ਟਰੱਕ ਦੀ ਲਪੇਟ 'ਚ ਆ ਗਏ | ਸਥਾਨਕ ਸਿਵਲ ਹਸਪਤਾਲ ਵਿਖੇ ਡਿਊਟੀ 'ਤੇ ਤਾਇਨਾਤ ਡਾ. ਆਸ਼ੀਸ਼ ਜੇਤਲੀ ਨੇ ਦੱਸਿਆ ਕਿ ਉਨ੍ਹਾਂ ਪਾਸ ਦੋ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ 'ਚੋਂ ਇਕ ਦੀ ਆਉਣ ਤੋਂ ਪਹਿਲਾ ਹੀ ਮੌਤ ਹੋ ਚੁੱਕੀ ਸੀ |