31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਹਾਈ ਕੋਰਟ ਵਲੋਂ ਡੀ.ਸੀ. ਤੇ ਐਸ.ਐਸ.ਪੀ. ਨੂੰ ਆਪਣੀਆਂ ਰਿਹਾਇਸ਼ਾਂ ਖਾਲੀ ਕਰਨ ਦੇ ਨਿਰਦੇਸ਼ ਦੇਣ ਵਾਲੇ ਹੁਕਮ 'ਚ ਸੋਧ ਕਰਨ ਤੋਂ ਇਨਕਾਰ <br/>

Ad Position 21
No active advertisement
ਅਜੀਤ ਡੈਸਕ 06-12-2025
ਚੰਡੀਗੜ੍ਹ, 5 ਦਸੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਈ ਜ਼ਿਲਿ੍ਹਆਂ ਵਿਚ ਨਿਆਇਕ ਅਧਿਕਾਰੀਆਂ ਲਈ ਸਥਾਈ ਰਿਹਾਇਸ਼ ਅਤੇ ਅਦਾਲਤਾਂ ਮੁਹੱਈਆ ਨਾ ਹੋਣ 'ਤੇ ਸਖ਼ਤ ਝਾੜ ਪਾਈ ਹੈ | ਪੰਜਾਬ ਸਰਕਾਰ ਨੇ ਕਿਹਾ ਕਿ ਜੱਜਾਂ ਲਈ ਕਿਰਾਏ 'ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਅਦਾਲਤ ਨੇ ਕਿਹਾ ਕਿ ਜੱਜਾਂ ਲਈ ਸਥਾਈ ਰਿਹਾਇਸ਼ ਚਾਹੀਦੀ ਹੈ, ਜੇਕਰ ਜੱਜ ਕਿਰਾਏ 'ਤੇ ਰਹਿ ਸਕਦੇ ਹਨ ਤਾਂ ਤੁਹਾਡੇ ਅਧਿਕਾਰੀ ਕਿਉਂ ਨਹੀਂ ਰਹਿ ਸਕਦੇ | ਇਨ੍ਹਾਂ ਟਿੱਪਣੀਆਂ ਦੇ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਉਸ ਅਪੀਲ ਨੂੰ ਖ਼ਾਰਜ ਕਰ ਦਿੱਤਾ ਜਿਸ 'ਚ ਮਲੇਰਕੋਟਲਾ ਦੇ ਡੀ.ਸੀ. ਅਤੇ ਐਸ.ਐਸ.ਪੀ. ਦੀ ਰਿਹਾਇਸ਼ ਨੂੰ ਖਾਲੀ ਕਰਨ ਦੇ ਹੁਕਮ ਵਿਚ ਸੋਧ ਦੀ ਮੰਗ ਕੀਤੀ ਗਈ ਸੀ | ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਲੇਰਕੋਟਲਾ ਵਿਚ ਦੋ ਨਵੇਂ ਅਦਾਲਤੀ ਕਮਰੇ ਬਣਾ ਚੁੱਕੇ ਹਨ ਅਤੇ ਪਰਿਵਾਰਕ ਅਦਾਲਤ ਦਾ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਨਿਆਇਕ ਰਿਹਾਇਸ਼ਾਂ ਲਈ ਨਵੇਂ ਨਕਸ਼ੇ ਬਿਲਡਿੰਗ ਕਮੇਟੀ ਨੂੰ ਭੇਜ ਦਿੱਤੇ ਗਏ ਹਨ ਅਤੇ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ | ਨਾਲ ਹੀ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਤਕਨੀਕੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਡੀ.ਸੀ ਗੈ੍ਹਸਟ ਹਾਊਸ ਅਤੇ ਐਸ.ਐਸ.ਪੀ ਰਿਹਾਇਸ਼ਾਂ ਨੂੰ ਅਦਾਲਤੀ ਕਮਰਿਆਂ ਵਿਚ ਬਦਲਣ ਲਈ ਸੁਰੱਖਿਅਤ ਨਹੀਂ ਹਨ | ਡੀ.ਸੀ. ਅਤੇ ਐਸ.ਐਸ.ਪੀ. ਦੀ ਰਿਹਾਇਸ਼ ਖ਼ਾਲੀ ਕਰਵਾਉਣ ਲਈ ਆਗਾਮੀ ਚੋਣਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਸਮਾਂ ਮੰਗਿਆ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਇੰਡੀਗੋ ਦੀਆਂ ਉਡਾਣਾਂ ਰੱਦ-ਯਾਤਰੀ ਹੋਏ ਖੱਜਲ ਖੁਆਰ <br/> ਅਗਲੀ ਖ਼ਬਰ ਪਟਿਆਲਾ ਦੇ ਐਸ.ਐਸ.ਪੀ. ਦੀ ਆਡੀਓ ਕਲਿੱਪ ਦੀ ਜਾਂਚ ਹੋਵੇ, ਸਹੀ ਪਾਏ ਜਾਣ 'ਤੇ ਅਜਿਹੇ ਅਧਿਕਾਰੀ ਬਰਖ਼ਾਸਤ ਹੋਣ-ਰਾਜਾ ਵੜਿੰ...
Ad Position 24