30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਮੌਤ <br/>

Ad Position 21
No active advertisement
ਅਜੀਤ ਡੈਸਕ 06-12-2025
ਮੰਡੀ ਕਿੱਲਿਆਂਵਾਲੀ, 5 ਦਸੰਬਰ (ਇਕਬਾਲ ਸਿੰਘ ਸ਼ਾਂਤ)-ਕੈਨੇਡਾ ਦੇ ਬਰਫ਼ੀਲੇ ਮਾਹੌਲ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪਿੰਡ ਵੜਿੰਗਖੇੜਾ ਦੇ 30 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਦੀ ਜ਼ਿੰਦਗੀ ਖੋਹ ਲਈ | ਨੋਵਾਸਕੋਸ਼ਿਆ ਦੇ ਸਿਡਨੀ ਵਿਚ ਸੜਕ 'ਤੇ ਜੰਮੀ ਬਰਫ਼ ਉਪਰ ਫਿਸਲਣ ਕਰਕੇ ਉਸ ਦੀ ਕਾਰ ਇਕ ਟਰੱਕ ਨਾਲ ਆਹਮੋ-ਸਾਹਮਣੇ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਹਾਦਸੇ ਵਿਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ | ਮਰਹੂਮ ਗੁਰਪ੍ਰੀਤ ਸਿੰਘ ਪਿੰਡ ਵੜਿੰਗਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤਰ ਸੀ | ਉਹ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀ.ਆਰ. ਫਾਈਲ ਲੱਗੀ ਹੋਈ ਸੀ | ਪਰਿਵਾਰਕ ਸੂਤਰਾਂ ਮੁਤਾਬਿਕ ਬੀਤੇ ਕੱਲ੍ਹ ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸ ਦੇ ਕੰਮ ਵਾਲੀ ਜਗ੍ਹਾ 'ਤੇ ਛੱਡ ਕੇ ਘਰ ਵਾਪਸ ਪਰਤ ਰਿਹਾ ਸੀ ਕਿ ਬਦਕਿਸਮਤੀ ਨਾਲ ਰਾਹ ਵਿਚ ਜਾਨਲੇਵਾ ਹਾਦਸਾ ਵਾਪਰ ਗਿਆ | ਮਿ੍ਤਕ ਦੇ ਚਾਚਾ ਪਿ੍ਤਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮਿ੍ਤਕ ਦੇਹ ਭਾਰਤ ਲਿਆਉਣ ਲਈ ਕੈਨੇਡਾ ਵਿਚ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰਵਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕਰੇਗਾ ਆਜ਼ਾਦ ਉਮੀਦਵਾਰਾਂ ਦੀ ਹਮਾਇਤ <br/>
Ad Position 24