24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰੰਧਾਵਾ ਨੇ ਦਸਤਾਰ ਸੰਬੰਧੀ ਵਿਵਾਦਤ ਬਿਆਨ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਸ਼ਿਕਾਇਤ <br/>

Ad Position 21
No active advertisement
ਅਜੀਤ ਡੈਸਕ 06-12-2025
ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਬੀਤੇ ਦਿਨ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਦੁਆਰਾ ਸਿੱਖੀ ਦੇ ਅਹਿਮ ਚਿੰਨ੍ਹ ਦਸਤਾਰ ਬਾਰੇ ਦਿੱਤੇ ਵਿਵਾਦਤ ਬਿਆਨ ਵਿਰੁੱਧ ਸ਼ਿਕਾਇਤ ਪੱਤਰ ਸੌਂਪ ਕੇ ਉਸ ਵਿਰੁੱਧ ਸਿੱਖ ਪ੍ਰੰਪਰਾ ਤੇ ਮਰਿਯਾਦਾ ਅਨੁਸਾਰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ | ਸ਼ਿਕਾਇਤ ਪੱਤਰ ਸੌਂਪਣ ਉਪਰੰਤ ਸਕੱਤਰੇਤ ਦੇ ਬਾਹਰ ਗੱਲਬਾਤ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਦਸਤਾਰ ਬਾਰੇ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਮਾਮਲਾ ਧਿਆਨ ਵਿਚ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਕਰਨ ਸਮੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਦਸਤਾਰਾਂ ਲਾਹੀਆਂ ਗਈਆਂ ਸਨ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵੀ ਸਨ |
ਸਮੁੱਚੇ ਪੰਥ ਤੋਂ ਖੁੱਲ੍ਹੀ ਮੁਆਫ਼ੀ ਮੰਗਣੀ ਚਾਹੀਦੀ ਹੈ-ਜਥੇਦਾਰ ਗੜਗੱਜ
ਬਾਅਦ ਵਿਚ ਜਥੇਦਾਰ ਗੜਗੱਜ ਨੇ ਇਸ ਮਾਮਲੇ 'ਤੇ ਮੀਡੀਆ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਦਸਤਾਰ ਗੁਰੂ ਸਾਹਿਬ ਵਲੋਂ ਬਖ਼ਸ਼ੀ ਹੋਈ ਸ਼ਹਿਨਸ਼ਾਹੀ ਅਤੇ ਸਿੱਖ ਪਹਿਚਾਣ ਦਾ ਅਟੁੱਟ ਪ੍ਰਤੀਕ ਹੈ, ਜਿਸਦੀ ਬੇਅਦਬੀ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਸਮੁੱਚੇ ਪੰਥ ਤੋਂ ਖੁੱਲ੍ਹੀ ਮਾਫ਼ੀ ਮੰਗਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 5000 ਸਕੂਲਾਂ 'ਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ-ਬੀ.ਐਮ.ਸ਼ਰਮਾ <br/> ਅਗਲੀ ਖ਼ਬਰ ਐਲ.ਆਈ.ਸੀ. ਵਲੋਂ ਪ੍ਰੋਟੈਕਸ਼ਨ ਪਲੱਸ (ਯੋਜਨਾ 886) ਅਤੇ ਬੀਮਾ ਕਵਚ (ਯੋਜਨਾ 887) ਨਵੀਆਂ ਯੋਜਨਾਵਾਂ ਪੇਸ਼
Ad Position 24