02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪਾਕਿ 'ਚ ਮਾਰਿਆ ਗਿਆ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਆਬਿਦ ਉਰ ਰਹਿਮਾਨ

Ad Position 21
No active advertisement
ਅਜੀਤ ਡੈਸਕ 06-12-2025
ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਮੁੰਬਈ ਹਮਲਿਆਂ ਦੇ ਸਾਜ਼ਿਸ਼ਕਾਰ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਨਾਲ ਸੰਬੰਧਿਤ ਮੌਲਵੀ ਕਾਰੀ ਆਬਿਦ ਉਰ ਰਹਿਮਾਨ ਅਤੇ ਉਸ ਦਾ ਸਾਲਾ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ 'ਚ ਮਾਰੇ ਗਏ | ਉਨ੍ਹਾਂ ਨੂੰ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਹਾਲੋਵਾਲ 'ਚ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਨਿਸ਼ਾਨਾ ਬਣਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਨਾਰੋਵਾਲ ਦੇ ਸਥਾਨਕ ਅਧਿਕਾਰੀ ਹੱਤਿਆਵਾਂ ਦੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ | ਹਾਲਾਂਕਿ, ਅਜੇ ਤਕ ਕਿਸੇ ਸ਼ੱਕੀ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਪਾਨ ਮਸਾਲਾ ਬਣਾਉਣ ਵਾਲੀਆਂ ਇਕਾਈਆਂ 'ਤੇ ਸੈੱਸ ਲਗਾਉਣ ਵਾਲਾ ਬਿੱਲ ਪਾਸ <br/> ਅਗਲੀ ਖ਼ਬਰ ਹੁਣ ਨਹੀਂ ਹੋਣ ਦਿੱਤੀਆਂ ਜਾਣਗੀਆਂ ਇਮਰਾਨ ਖ਼ਾਨ ਦੀਆਂ ਪਰਿਵਾਰਕ ਬੈਠਕਾਂ-ਸੈਨੇਟਰ ਵਾਵਡਾ
Ad Position 24
No active advertisement