14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਤੋਂ ਬਾਅਦ ਸੋਨੇ ਦੇ ਨਵੇਂ ਪੱਤਰੇ ਲਗਾਉਣ ਦੀ ਸੇਵਾ ਆਰੰਭ <br/>

Ad Position 21
No active advertisement
ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.) ਵਲੋਂ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਚੱਲ ਰਹੀ ਸੇਵਾ ਤਹਿਤ ਅੱਜ ਰਾਗੀ ਜਥਿਆਂ ਵਾਲੇ ਪਾਸੇ ਲਹਿੰਦੇ ਪਾਸੇ ਦੀ ਬਾਹੀ ਵੱਲ ਸੋਨੇ ਦੇ ਪੱਤਰੇ ਮੁੜ ਲਗਾਉਣ ਦੀ ਅਰੰਭਤਾ ਕੀਤੀ ਗਈ | ਅਰਦਾਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥਾ ਦੇ ਮੁਖੀ ਭਾਈ ਮਹਿੰਦਰ ਸਿੰਘ ਯੂ.ਕੇ. ਸੋਨੇ ਦੇ ਪੱਤਰੇ ਸਿਰ 'ਤੇ ਰੱਖ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ | ਸ਼ੋ੍ਰਮਣੀ ਕਮੇਟੀ ਵਲੋਂ ਸੇਵਾ ਮਿਲਣ 'ਤੇ ਸੰਤ ਮਹਿੰਦਰ ਸਿੰਘ ਯੂ.ਕੇ. ਦੀ ਅਗਵਾਈ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤੇ ਗੁੰਬਦਾਂ ਦੇ ਉੱਪਰ ਸੋਨੇ ਦੇ ਪੱਤਰਿਆਂ ਦੀ ਧੁਵਾਈ ਦੀ ਸੇਵਾ ਪਿਛਲੇ ਕਈ ਸਾਲਾਂ ਤੋਂ ਕਰਵਾਈ ਜਾ ਰਹੀ ਹੈ ਪਰ ਸਲਾਬ ਕਾਰਣ ਨੁਕਸਾਨੇ ਅੰਦਰਲੇ ਹਿੱਸੇ ਦੇ ਸੋਨ ਪੱਤਰਿਆਂ ਦੀ ਕਾਰ ਸੇਵਾ ਲੰਬੇ ਸਮੇਂ ਤੋਂ ਨਹੀਂ ਸੀ ਹੋਈ | ਇਸ ਦੌਰਾਨ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਯੂ.ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ | ਇਸ ਮੌਕੇ ਭਾਈ ਇੰਦਰਜੀਤ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਿ੍ੰਟੈਂਡੈਂਟ ਧਰਮ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਪੰਜਾਬੀ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ 1932 ਤੋਂ ਲਟਕਿਆ ਕਾਦੀਆਂ–ਬਿਆਸ ਰੇਲਵੇ ਲਾਈਨ ਪ੍ਰਾਜੈਕਟ ਜਲਦ ਹੀ ਮੁੜ ਹੋਵੇਗਾ ਸ਼ੁਰੂ-ਬਿੱਟੂ <br/>
Ad Position 24