14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 07-12-2025

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ (82) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਾਡਲ (ਰੂਪਨਗਰ) ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ | ਮੁੱਖ ਮੰਤਰੀ ਪੰਜਾਬ ਵਲੋਂ ਐਸ.ਡੀ.ਐਮ. ਰੂਪਨਗਰ ਬਲਜਿੰਦਰ ਸਿੰਘ
ਢਿੱਲੋਂ ਅਤੇ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਤੋਂ ਇਲਾਵਾ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵੀ ਅੰਤਿਮ ਵਿਦਾਇਗੀ ਵਿਚ ਸ਼ਿਰਕਤ ਕੀਤੀ | ਮਾਸਟਰ ਤਾਰਾ ਸਿੰਘ ਲਾਡਲ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਨੇੜਲੇ ਸਾਥੀਆਂ ਵਿੱਚੋਂ ਸਨ ਅਤੇ ਲੰਬੇ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੇ ਪ੍ਰਧਾਨ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਤਾ ਭਾਗੋ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਅਮਰੀਕਾ 'ਚ ਪੰਜਾਬੀ ਦੀ ਸੜਕ ਹਾਦਸੇ 'ਚ ਮੌਤ
Ad Position 24