ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਯੂ. ਕੇ. ਵਸਦੇ ਅਤੇ ਕਈ ਦਹਾਕਿਆਂ ਤੋਂ ਪ੍ਰਸਿੱਧ ਪੰਜਾਬੀ ਗੀਤਾਂ ਤੇ ਲੋਕ ਗੀਤਾਂ ਨਾਲ ਦੁਨੀਆਂ ਭਰ ਦੇ ਪੰਜਾਬੀਆਂ 'ਤੇ ਦਿਲਾਂ 'ਤੇ ਰਾਜ ਕਰ ਰਹੇ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਆਵਾਂ ਸਭ ਤੋਂ ਪਹਿਲਾਂ ਜਹਾਜ਼ ਤੋਂ ਉਤਰ ਕੇ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਕਰਨ ਦੀ ਕੋਸ਼ਿਸ਼ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਵੀ ਇਥੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ ਤੇ ਇਥੇ ਸਰਬੱਤ ਦੇ ਭਲੇ ਅਤੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ | ਇਸ ਮੌਕੇ ਸਰਬਜੀਤ ਸਿੰਘ ਆਈਡੀਆ ਵੀ ਹਾਜ਼ਰ ਸਨ |
ਗੋਲਡਨ ਸਟਾਰ ਮਲਕੀਤ ਸਿੰਘ ਯੂ.ਕੇ. ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ <br/>
ਅਜੀਤ ਡੈਸਕ
07-12-2025