ਪਟਿਆਲਾ, 6 ਦਸੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਪੰਜਾਬ ਰਾਜ ਸਿਵਲ ਸੇਵਾਵਾਂ (ਪੀ.ਸੀ.ਐਸ.) ਦੀ 7 ਦਸੰਬਰ ਨੂੰ ਲਈ ਜਾਣ ਵਾਲੀ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਪ੍ਰੀਲਿਮਨਰੀ) ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਪੀਪੀਐਸਸੀ ਦੇ ਚੇਅਰਮੈਨ, ਮੇਜਰ ਜਨਰਲ ਵਿਨਾਇਕ ਸੈਣੀ (ਸੇਵਾ ਮੁਕਤ), ਨੇ ਦੱਸਿਆ ਕਿ ਇਸ ਪ੍ਰੀਖਿਆ ਲਈ 85,192 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ | ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਨੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ 5 ਜ਼ਿਲਿ੍ਹਆਂ ਵਿਚ 165 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ¢ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਸੰਗਰੂਰ ਵਿਖੇ ਬਣਾਏ ਗਏ ਇਨ੍ਹਾਂ ਸੈਂਟਰਾਂ ਨੂੰ 222 ਬਲਾਕਾਂ ਵਿੱਚ ਵੰਡਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਵਲੋਂ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਦਾ ਇੰਚਾਰਜ-ਨਿਗਰਾਨ ਨਿਯੁਕਤ ਕੀਤਾ ਗਿਆ ਹੈ ਅਤੇ ਆਬਜ਼ਰਵਰ ਵੱਖਰੇ ਤÏਰ ਉਤੇ ਲਗਾਏ ਗਏ ਹਨ¢ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ, ਚਰਨਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਇਹ ਪ੍ਰੀਖਿਆ ਦੋ ਸੈਸ਼ਨਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਲਈ ਜਾਵੇਗੀ¢