15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹਰਪ੍ਰੀਤ ਸਿੰਘ ਗੁਲਾਟੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ

Ad Position 21
No active advertisement
ਅਜੀਤ ਡੈਸਕ 07-12-2025
ਐੱਸ. ਏ. ਐੱਸ. ਨਗਰ, 6 ਦਸੰਬਰ (ਕਪਿਲ ਵਧਵਾ)-ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਅੱਜ 6 ਦਿਨਾਂ ਦਾ ਪੁਲਿਸ ਰਿਮਾਂਡ ਸਮਾਪਤ ਹੋਣ 'ਤੇ ਮੁੜ ਸੀ. ਜੇ. ਐੱਮ. ਮੇਘਾ ਧਾਲੀਵਾਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ | ਅਦਾਲਤ ਵਿਚ ਗੁਲਾਟੀ ਦੀ ਪੇਸ਼ੀ ਦੌਰਾਨ ਸਰਕਾਰੀ ਧਿਰ ਵਲੋਂ ਫੈਰੀ ਸੋਫਤ ਅਤੇ ਸੁਪ੍ਰੀਤ ਸਿੰਘ ਹਾਜ਼ਰ ਰਹੇ, ਜਦਕਿ ਬਚਾਅ ਧਿਰ ਵਲੋਂ ਪੇਸ਼ ਹੋਏ ਵਕੀਲ ਸੀ. ਐੱਸ. ਬਖ਼ਸ਼ੀ ਸਮੇਤ ਹੋਰਨਾਂ ਸਹਿ-ਵਕੀਲਾਂ ਨੇ ਵਿਜੀਲੈਂਸ ਦੇ ਇਸ ਬਿੰਦੂ ਦਾ ਵਿਰੋਧ ਕੀਤਾ ਕਿ ਜਾਂਚ ਏਜੰਸੀ ਨੂੰ ਭਵਿੱਖ ਵਿਚ ਦੁਬਾਰਾ ਪੁਲਿਸ ਰਿਮਾਂਡ ਦੀ ਮੰਗ ਕਰਨ ਲਈ ਖੁੱਲ੍ਹੀ ਛੂਟ ਦਿੱਤੀ ਜਾਵੇ | ਅੰਤ 'ਚ ਅਦਾਲਤ ਨੇ ਹਰਪ੍ਰੀਤ ਸਿੰਘ ਗੁਲਾਟੀ ਨੂੰ ਨਿਆਂਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਉਸ ਨੂੰ 20 ਦਸੰਬਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ 'ਚ ਦੁਬਾਰਾ ਪੇਸ਼ ਕਰਨ ਦੇ ਹੁਕਮ ਸੁਣਾਏ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਹੋਣ ਜਾ ਰਹੀਆਂ-ਧਾਲੀਵਾਲ <br/> ਅਗਲੀ ਖ਼ਬਰ ਪੀ.ਸੀ.ਐਸ. ਦੀ ਮੁਢਲੀ ਪ੍ਰੀਖਿਆ ਅੱਜ-ਤਿਆਰੀਆਂ ਮੁਕੰਮਲ
Ad Position 24