15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਹੋਣ ਜਾ ਰਹੀਆਂ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਣ ਜਾ ਰਹੀਆਂ ਹਨ | ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਦਾਅਵਾ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਉਮੀਦਵਾਰਾਂ ਦੇ ਨਾਵਾਂ ਦੀ ਅੰਤਿਮ ਸੂਚੀ (ਸਕਰੂਟਨੀ ਤੋਂ ਬਾਅਦ) ਜਾਰੀ ਹੋ ਜਾਵੇਗੀ ਅਤੇ ਕੱਲ੍ਹ 7 ਦਸੰਬਰ ਤੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਪ੍ਰਚਾਰ ਵਿਚ ਜੁੱਟ ਜਾਣਗੇ | ਉਨ੍ਹਾਂ ਅਕਾਲੀ-ਕਾਂਗਰਸ ਦੀਆਂ ਸਰਕਾਰਾਂ ਦੌਰਾਨ ਇਨ੍ਹਾਂ ਚੋਣਾਂ 'ਚ ਗੁੰਡਾਗਰਦੀ ਅਤੇ ਹੁੱਲੜਬਾਜ਼ੀ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਵਾਰ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਅਜਿਹੀਆਂ ਹੀ ਕੋਸ਼ਿਸ਼ਾਂ ਕੀਤੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਲਾਹੌਰ 'ਚ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ਦੂਜਾ ਦਿਨ ਰਿਹਾ ਮਹਾਰਾਜਾ ਰਣਜੀਤ ਸਿੰਘ ਨੂੰ ਸਮਰਪਿਤ <br/> ਅਗਲੀ ਖ਼ਬਰ ਹਰਪ੍ਰੀਤ ਸਿੰਘ ਗੁਲਾਟੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
Ad Position 24