ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਉੱਤਰਾਖੰਡ ਦੇ ਕਾਂਗਰਸੀ ਆਗੂ ਹਰਕ ਸਿੰਘ ਰਾਵਤ ਵਲੋਂ ਸਿਆਸੀ ਰੈਲੀ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਦੇ ਧਰਮ, ਪਛਾਣ, ਜਾਤ ਜਾਂ ਰੰਗ ਦਾ ਮਜ਼ਾਕ ਉਡਾਉਣਾ ਸਿਰਫ਼ ਗ਼ੈਰ-ਨੈਤਿਕ ਹੈ ਅਤੇ ਇਹ ਕਾਂਗਰਸ ਪਾਰਟੀ ਦੀ ਅੰਦਰੂਨੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ | ਡਾ. ਨਿੱਜਰ ਨੇ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ, ਪਰ ਕਾਂਗਰਸ ਵਾਰ-ਵਾਰ ਸਿੱਖਾਂ ਦੇ ਵਿਰੁੱਧ ਖੜ੍ਹੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਅਤੇ ਹਰਕ ਸਿੰਘ ਰਾਵਤ ਖ਼ਿਲਾਫ਼ ਸਖ਼ਤ ਕਾਰਵਾਈ ਕਰੇ |
ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਤੇ ਹਰਕ ਸਿੰਘ ਰਾਵਤ ਖ਼ਿਲਾਫ਼ ਕਾਰਵਾਈ ਕਰੇ-ਡਾ. ਨਿੱਜਰ <br/>
ਅਜੀਤ ਡੈਸਕ
07-12-2025