ਚੰਡੀਗੜ੍ਹ, 6 ਦਸੰਬਰ (ਮਾਨ)-ਕਾਂਗਰਸ ਆਗੂ ਹਰਕ ਸਿੰਘ ਰਾਵਤ ਵਲੋਂ ਸਿੱਖਾਂ ਬਾਰੇ ਕੀਤੀ ਟਿੱਪਣੀ ਮਗਰੋਂ ਪੰਜਾਬ 'ਚ ਸਿਆਸਤ ਭਖ ਗਈ ਹੈ | ਜਿੱਥੇ ਇਸ ਮਾਮਲੇ ਵਿਚ ਭਾਜਪਾ ਨੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਉੱਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ ਹੈ | ਸੰਧਵਾਂ ਨੇ ਕਿਹਾ ਕਿ ਕਾਂਗਰਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਅਜੇ ਵੀ ਨਹੀਂ ਬਦਲੀ, ਰਾਵਤ ਦੀ ਬਦਜ਼ਬਾਨੀ ਲਈ ਸਮੁੱਚੀ ਕਾਂਗਰਸ ਮੁਆਫ਼ੀ ਮੰਗੇ | ਸੰਧਵਾਂ ਨੇ ਕਿਹਾ ਕਿ ਸਿੱਖ ਉਹ ਕੌਮ ਹੈ ਜਿਸ ਨੇ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ | ਸੰਧਵਾਂ ਨੇ ਪੰਜਾਬ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਹਰਕ ਸਿੰਘ ਰਾਵਤ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ |
ਕਾਂਗਰਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਅਜੇ ਵੀ ਨਹੀਂ ਬਦਲੀ-ਸੰਧਵਾਂ
ਅਜੀਤ ਡੈਸਕ
07-12-2025