25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਾਜਵਾ ਤੇ ਸੋਨੀ ਵਲੋਂ ਰਾਜ ਚੋਣ ਕਮਿਸ਼ਨਰ ਚੌਧਰੀ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 07-12-2025
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਅੱਜ ਸ੍ਰੀ ਰਾਜ ਕਮਲ ਚੌਧਰੀ ਰਾਜ ਚੋਣ ਕਮਿਸ਼ਨਰ ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੌਰਾਨ ਵਾਪਰੇ ਹਿੰਸਕ ਘਟਨਾਵਾਂ, ਧਮਕੀ, ਅਤੇ ਵਿਭਿੰਨ ਤਰੀਕਿਆਂ ਨਾਲ ਵਿਰੋਧੀ ਉਮੀਦਵਾਰਾਂ ਨੂੰ ਰੋਕਣ ਦੇ ਮਾਮਲਿਆਂ 'ਤੇ ਤੁਰੰਤ ਦਖ਼ਲ ਦੇਣ ਦੀ ਮੰਗ ਕਰਦੇ ਹੋਏ ਇਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ | ਬਾਜਵਾ ਨੇ ਕਮਿਸ਼ਨਰ ਨੂੰ ਦੱਸਿਆ ਕਿ 4 ਦਸੰਬਰ, ਜੋ ਨਾਮਜ਼ਦਗੀ ਭਰਨ ਦੀ ਆਖ਼ਰੀ ਤਰੀਕ ਸੀ, ਸੂਬੇ ਭਰ ਵਿਚ ਕਿਵੇਂ ਕਾਨੂੰਨ-ਵਿਵਸਥਾ ਦੀ ਪੂਰੀ ਤਰ੍ਹਾਂ ਤੋੜਫੋੜ ਹੋ ਗਈ | ਉਨ੍ਹਾਂ ਨੇ ਦੱਸਿਆ ਕਿ ਕਿਵੇਂ ਸਥਾਪਿਤ ਗਿਰੋਹ ਜਿਨ੍ਹਾਂ ਨੇ ਖੁੱਲ੍ਹੇਆਮ ਅਤੇ ਕਈ ਥਾਵਾਂ 'ਤੇ ਕਥਿਤ ਤੌਰ 'ਤੇ ਪੁਲਿਸ ਦੀ ਮਦਦ ਨਾਲ ਨਾਮਜ਼ਦਗੀ ਪੇਪਰ ਖੋਹੇ, ਫਾੜੇ ਅਤੇ ਨਸ਼ਟ ਕੀਤੇ | ਉਮੀਦਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਦਾਖ਼ਲ ਹੋਣ ਤੋਂ ਰੋਕਿਆ ਅਤੇ ਡਰ ਦਾ ਮਾਹੌਲ ਬਣਾਇਆ ਤਾਂ ਜੋ ਵਿਰੋਧੀ ਉਮੀਦਵਾਰ ਚੋਣ ਪ੍ਰਕਿਰਿਆ ਵਿਚ ਹਿੱਸਾ ਨਾ ਲੈ ਸਕਣ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਘਟਨਾਵਾਂ 'ਆਪ' ਦੀ ਪੰਜਾਬ ਸਰਕਾਰ ਹੇਠ ਚੋਣੀ ਗੜਬੜ ਦੀ ਡੂੰਘੀ ਹੋ ਰਹੀ ਸੰਸਕਿ੍ਤੀ ਨੂੰ ਦਰਸਾਉਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਿਉ ਵਲੋਂ ਪੁੱਤਰ ਦੀ ਇੱਟਾਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਤੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਸੰਬੰਧੀ 10 ਨੂੰ ਕੀਤੀ ਜਾਵੇਗੀ ਪੰਥਕ ਕਾਨਫ਼ਰੰਸ-ਕੰਵਰਪਾਲ ਸਿੰਘ...
Ad Position 24