29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਰਿਵਾਰਕ ਮੈਂਬਰਾਂ ਨੇ ਥਾਣੇ ਦੇ ਬਾਹਰ ਅਤੇ ਜੀ.ਟੀ. ਰੋਡ 'ਤੇ ਲਗਾਇਆ ਧਰਨਾ <br/> ਐੱਨ.ਡੀ.ਪੀ.ਐੱਸ. ਤਹਿਤ ਫੜੇ ਨੌਜਵਾਨ ਦੀ ਥਾਣਾ ਜੰਡਿਆਲਾ ਗੁਰੂ 'ਚ ਮੌਤ <br/>

Ad Position 21
No active advertisement
ਅਜੀਤ ਡੈਸਕ 08-12-2025
ਜੰਡਿਆਲਾ ਗੁਰੂ (ਅੰਮਿ੍ਤਸਰ), 7 ਦਸੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਕੱਲ੍ਹ ਸ਼ਾਮ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਿੰਡ ਕਿਲ੍ਹਾ ਜੀਵਨ ਸਿੰਘ ਦੇ ਫੜ ਕੇ ਲਿਆਂਦੇ ਨੌਜਵਾਨ ਦੀ ਅੱਜ ਸਵੇਰੇ ਪੁਲਿਸ ਹਿਰਾਸਤ ਵਿਚ ਮੌਤ ਹੋ ਜਾਣ 'ਤੇ ਪਰਿਵਾਰਕ ਮੈਂਬਰਾਂ, ਪਿੰਡਾਂ ਦੇ ਲੋਕਾਂ ਨੇ ਥਾਣਾ ਜੰਡਿਆਲਾ ਗੁਰੂ ਦੇ ਬਾਹਰ ਅਤੇ ਜੀ. ਟੀ. ਰੋਡ 'ਤੇ ਧਰਨਾ ਲਗਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜੀ ਕੀਤੀ | ਮਿ੍ਤਕ ਨੌਜਵਾਨ ਹਰਮਨਪ੍ਰੀਤ ਸਿੰਘ ਹੰਮਾ ਉਰਫ਼ ਗੁਰਪ੍ਰੀਤ ਸਿੰਘ (23) ਦੇ ਪਿਤਾ ਲਾਭ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਕੱਲ੍ਹ ਸ਼ਾਮ ਨੂੰ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਫੜ ਕੇ ਲੈ ਆਈ ਜਦੋਂ ਕਿ ਉਨ੍ਹਾਂ ਦੇ ਘਰੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ | ਉਨ੍ਹਾਂ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਆਪਣੇ ਪੁੱਤਰ ਹਰਮਨ ਸਿੰਘ ਨੂੰ ਥਾਣੇ ਜੰਡਿਆਲਾ ਗੁਰੂ ਵਿਖੇ ਰੋਟੀ ਪਾਣੀ ਦੇ ਕੇ ਆਏ ਤਾਂ ਉਹ ਠੀਕ ਠਾਕ ਸੀ ਅਤੇ ਅੱਜ ਸਵੇਰੇ ਜਦੋਂ ਉਹ ਚਾਹ ਲੈ ਕੇ ਥਾਣੇ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਸਿਹਤ ਠੀਕ ਨਹੀਂ ਸੀ ਤੇ ਉਸ ਨੂੰ ਦਵਾਈ ਲੈਣ ਲਈ ਡਾਕਟਰ ਕੋਲ ਲਿਜਾਇਆ ਗਿਆ ਹੈ ਅਤੇ ਦੋ ਘੰਟੇ ਬਾਅਦ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਜਾਣ ਸੰਬੰਧੀ ਜਾਣਕਾਰੀ ਦਿੱਤੀ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਪੁਲਿਸ ਵਲੋਂ ਕੀਤੀ ਕੁੱਟਮਾਰ ਕਰਨ ਹੋਈ ਹੈ ਜਦੋਂ ਕਿ ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਅੱਜ ਜਦੋਂ ਤੜਕੇ ਹਰਮਨਪ੍ਰੀਤ ਸਿੰਘ ਦੀ ਸਿਹਤ ਵਿਗੜ ਲੱਗੀ ਤਾਂ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ | ਮਿ੍ਤਕ ਦੇ ਵਾਰਿਸਾਂ ਨੇ ਥਾਣੇ ਅੱਗੇ ਅਤੇ ਜੀ.ਟੀ. ਰੋਡ 'ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਪਿੱਟ ਸਿਆਪਾ ਕੀਤਾ ਅਤੇ ਨਾਅਰੇਬਾਜੀ ਕਰਦਿਆਂ ਜੀ. ਟੀ. ਰੋਡ 'ਤੇ ਜਾਮ ਲਗਾ ਦਿੱਤਾ ਅਤੇ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ, ਜਿਨ੍ਹਾਂ ਵਿਚ ਕਈ ਲੋਕ ਜਿਨ੍ਹਾਂ ਨੇ ਵਿਦੇਸ਼ਾਂ ਨੂੰ ਜਾਣਾ ਸੀ ਅਤੇ ਕਈ ਲੋਕ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਰਿਹਰਸਲ 'ਤੇ ਰਹੇ ਸੀ ਅਤੇ ਉਹ ਵੀ ਜਾਮ ਵਿਚ ਘਿਰੇ ਰਹੇ | ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਵੀ ਘਟਨਾ ਸਥਾਨ 'ਤੇ ਪੁੱਜੇ ਅਤੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ | ਖਬਰ ਲਿਖੇ ਜਾਣ ਤੱਕ ਜੀ. ਟੀ. ਰੋਡ 'ਤੇ ਟਰੈਫਿਕ ਜਾਮ ਸੀ ਅਤੇ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਥਾਣਾ ਜੰਡਿਆਲਾ ਗੁਰੂ ਵਿਚ ਬੈਠ ਕੇ ਕਾਰਵਾਈ ਕੀਤੀ ਜਾ ਰਹੀ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨਾਲ ਸੰਬੰਧਿਤ ਮਾਮਲਿਆਂ 'ਤੇ ਕੇਂਦਰ ਤੇ ਪੰਜਾਬ ਸਰਕਾਰਾਂ ਦਾ 'ਯੂ-ਟਰਨ ਮੁਕਾਬਲਾ' <br/> ਅਗਲੀ ਖ਼ਬਰ ਚੰਡੀਗੜ੍ਹ ਹਵਾਈ ਅੱਡੇ 'ਤੇ ਕੰਟਰੋਲ ਰੂਮ ਸਥਾਪਤ
Ad Position 24