01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਆਸਟ੍ਰੇਲੀਅਨ ਮੰਤਰੀ ਜੂਲੀਅਨ ਹਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਆਸਟ੍ਰੇਲੀਆ ਦੇ ਨਾਗਰਿਕਤਾ, ਕਸਟਮ, ਬਹੁ ਸਭਿਆਚਾਰਕ ਮਾਮਲਿਆਂ ਅਤੇ ਕੌਮਾਂਤਰੀ ਸਿੱਖਿਆ ਲਈ ਸਹਾਇਕ ਮੰਤਰੀ ਜੂਲੀਅਨ ਹਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਸੇਵਾ ਕੀਤੀ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ, ਜਤਿੰਦਰਪਾਲ ਸਿੰਘ ਵਲੋਂ ਜੂਲੀਅਨ ਹਿੱਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਆਸਟ੍ਰੇਲੀਆ ਦੇ ਮੰਤਰੀ ਨੇ ਕਿਹਾ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਬਹੁਤ ਖ਼ੁਸ਼ੀ ਮਹਿਸੂਸ ਕਰ ਰਹੇ ਹਨ | ਉਨ੍ਹਾਂ ਨੇ ਸਿੱਖ ਕੌਮ ਵਲੋਂ ਕੋਰੋਨਾ ਕਾਲ ਅਤੇ ਵਿਸ਼ਵ 'ਚ ਕਿਸੇ ਵੀ ਦੀ ਆਫਤ ਦੌਰਾਨ ਨਿਭਾਈ ਜਾਣ ਵਾਲੀ ਸੇਵਾ ਦੀ ਸ਼ਲਾਘਾ ਕੀਤੀ | ਉਨ੍ਹਾਂ ਆਸਟ੍ਰੇਲੀਆ ਵਿਚ ਪੰਜਾਬੀਆਂ ਵਲੋਂ ਦੇਸ਼ ਦੀ ਤਰੱਕੀ 'ਚ ਪਾਏ ਜਾ ਰਹੇ ਸਹਿਯੋਗ ਦਾ ਜ਼ਿਕਰ ਕੀਤਾ ਅਤੇ ਪੰਜਾਬੀਆਂ ਦੀ ਪ੍ਰਸ਼ੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਾਈਟੈਕਸ 'ਚ ਉਦਮੀਆਂ ਦਾ ਯੋਗਦਾਨ ਰਾਜ ਦੇ ਵਿਕਾਸ 'ਚ ਪਾ ਰਿਹਾ ਮਹੱਤਵਪੂਰਨ ਹਿੱਸਾ-ਡਾ: ਨਿੱਝਰ ਅਗਲੀ ਖ਼ਬਰ ਬੀ.ਐਸ.ਐਫ. ਵਲੋਂ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ
Ad Position 24