ਅੰਮਿ੍ਤਸਰ, 7 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁੱਧ ਫ਼ੌਜ ਦੇ ਬੁਲਾਰੇ ਦੀਆਂ ਟਿੱਪਣੀਆਂ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਪਾਰਟੀ ਦੇ ਸੰਸਥਾਪਕ ਕੌਮੀ ਸੁਰੱਖਿਆ ਲਈ ਖ਼ਤਰਾ ਨਹੀਂ ਹਨ | ਇਸ ਤੋਂ ਪਹਿਲਾਂ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਦੇ ਡਾਇਰੈਕਟਰ ਜਨਰਲ ਅਹਿਮਦ ਸ਼ਰੀਫ਼ ਚੌਧਰੀ ਨੇ ਦੋਸ਼ ਲਗਾਇਆ ਸੀ ਕਿ ਇਮਰਾਨ ਖ਼ਾਨ ਫ਼ੌਜ ਵਿਰੋਧੀ ਰੁਖ਼ ਅਪਣਾ ਰਹੇ ਹਨ ਅਤੇ ਉਨ੍ਹਾਂ ਦੀ ਬਿਆਨਬਾਜ਼ੀ ਰਾਜਨੀਤੀ ਤੋਂ ਪਰੇ ਹੋ ਕੇ ਕੌਮੀ ਸੁਰੱਖਿਆ ਲਈ ਖ਼ਤਰਾ ਬਣ ਗਈ ਹੈ | ਪੀ.ਟੀ.ਆਈ. ਦੇ ਸਕੱਤਰ ਜਨਰਲ ਸਲਮਾਨ ਅਕਰਮ ਰਾਜਾ ਨੇ ਇਸ ਦੋਸ਼ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਾਕਿ ਦੇ ਲੋਕਾਂ ਨੂੰ ਦੂਰ ਨਾ ਕਰੋ, ਉਹ ਇਮਰਾਨ ਖਾਨ ਅਤੇ ਪੀ.ਟੀ.ਆਈ. ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦਾ ਸਭ ਤੋਂ ਮਸ਼ਹੂਰ ਨੇਤਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੈ, ਜੋ ਕਿ ਹਾਸੋਹੀਣਾ ਹੈ | ਪੀ.ਟੀ.ਆਈ. ਦੇ ਚੇਅਰਮੈਨ ਬਰਿਸਟਰ ਗੌਹਰ ਅਲੀ ਖ਼ਾਨ ਨੇ ਕਿਹਾ ਕਿ ਮੌਜੂਦਾ ਮਾਹੌਲ ਨੂੰ ਬਦਲਣਾ ਚਾਹੀਦਾ ਹੈ, ਨਹੀਂ ਤਾਂ ਨੁਕਸਾਨ ਸਿਰਫ਼ ਇਮਰਾਨ ਖਾਨ ਲਈ ਹੀ