14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨਾਂ ਨੇ ਪੰਜਾਬ ਭਰ 'ਚ 'ਬਿਜਲੀ' ਤੇ 'ਸੀਡ' ਬਿੱਲ ਦੀਆਂ ਸਾੜੀਆਂ ਕਾਪੀਆਂ <br/>

Ad Position 21
No active advertisement
ਅਜੀਤ ਡੈਸਕ 09-12-2025

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਪੂਰੇ ਪੰਜਾਬ ਵਿਚ ਬਿਜਲੀ ਬਿੱਲ ਤੇ ਸੀਡ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ | ਵੱਖ-ਵੱਖ ਥਾਵਾਂ 'ਤੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਬਲਕਰਨ ਸਿੰਘ ਬਰਾੜ, ਡਾਕਟਰ ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਜੰਗਵੀਰ ਸਿੰਘ ਚੌਹਾਨ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਜਸਵੰਤ ਸਿੰਘ ਦੋਨਾ, ਫਰਮਾਨ ਸਿੰਘ ਸੰਧੂ, ਬੂਟਾ ਸਿੰਘ ਸ਼ਾਦੀਪੁਰ, ਨਛੱਤਰ ਸਿੰਘ ਜੈਤੋ, ਮਲੂਕ ਸਿੰਘ ਹੀਰ ਕੇ, ਪ੍ਰੇਮ ਸਿੰਘ ਭੰਗੂ, ਵੀਰ ਸਿੰਘ ਬੜਵਾ, ਹਰਦੇਵ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋ, ਬਲਵਿੰਦਰ ਸਿੰਘ ਰਾਜੂ, ਬਿੰਦਰ ਸਿੰਘ ਗੋਲੇਵਾਲਾ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਹਰਬੰਸ ਸੰਘਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਕੀਤੀ | ਭਰਾਤਰੀ ਜਥੇਬੰਦੀਆਂ ਵਲੋਂ, ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਨੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕੀਤੀ | ਇਸੇ ਤਰ੍ਹਾਂ ਬਿਜਲੀ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਦੇ ਜੁਆਇੰਟ ਫੋਰਮ, ਏਕਤਾ ਮੰਚ, ਟੀਐਸਯੂ ਭੰਗਲ ਅਤੇ ਖੰਨਾ ਗਰੁੱਪਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਤੇ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਪਿਛਲੇ ਦੋ ਹਫਤਿਆਂ ਤੋਂ ਪੂਰੇ ਪੰਜਾਬ ਵਿੱਚ ਪ੍ਰਚਾਰ ਮੁਹਿੰਮ ਚਲਾ ਕੇ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਸ਼ਹਿਰੀ ਲੋਕਾਂ ਨੂੰ ਇਨ੍ਹਾਂ ਬਿੱਲਾਂ ਦੇ ਖਤਰਿਆਂ ਸੰਬੰਧੀ ਲਾਮਬੰਦ ਕੀਤਾ | ਜਲੰਧਰ 'ਚ ਸ਼ਕਤੀ ਸਦਨ ਵਿਖੇ ਚੀਫ਼ ਇੰਜੀਨੀਅਰ ਦਫ਼ਤਰ ਦੇ ਸਾਹਮਣੇ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀਨੰਗਲ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ, ਸਬ ਡਵੀਜ਼ਨ ਭੋਗਪੁਰ ਤੋਂ ਕੱਚੇ ਮੁਲਾਜ਼ਮ ਪ੍ਰਧਾਨ ਤਰਲੋਚਨ ਰਾਮ ਤੇ ਸਬ ਡਵੀਜ਼ਨ ਟਾਂਡਾ ਤੋਂ ਕੱਚੇ ਮੁਲਾਜ਼ਮ ਪਰਮਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਇਕੱਤਰ ਹੋਏ ਵੱਡੀ ਗਿਣਤੀ 'ਚ ਕਿਸਾਨਾਂ ਨੇ ਰੋਸ ਮੁਜ਼ਾਹਰਾ ਕਰਦਿਆਂ ਉਕਤ ਬਿੱਲਾਂ ਦੀਆਂ ਕਾਪੀਆਂ ਸਾੜੀਆਂ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਸਰਕਲ ਪ੍ਰਧਾਨ ਦੁਆਬਾ ਕਿਸਾਨ ਕਮੇਟੀ ਭੋਗਪੁਰ, ਸੁਖਪਾਲ ਸਿੰਘ, ਪਰਮਿੰਦਰ ਸਿੰਘ ਟਾਂਡਾ ਕੱਚੇ ਸੰਘਰਸ਼ ਮੁਲਾਜ਼ਮ, ਸੁੱਚਾ ਮਸੀਹ ਭੋਗਪੁਰ, ਹਰਭਜਨ ਸਿੰਘ ਰਾਏਪੁਰ, ਪ੍ਰਧਾਨ ਕੱਚੇ ਮੁਲਾਜ਼ਮ ਯੂਨੀਅਨ ਤਰਲੋਚਨ ਕੁਮਾਰ, ਸੁਖਜਿੰਦਰ ਸਿੰਘ ਬਾਬਾ, ਜੁਝਾਰ ਸਿੰਘ ਪੋਵਾਰ, ਰਣਜੀਤ ਸਿੰਘ, ਨਰਿੰਦਰ ਸਿੰਘ, ਦਵਿੰਦਰ ਗਿੱਲ, ਬਲਜੀਤ ਜੱਲੋਵਾਲ ਕਾਲੋਨੀ, ਤਲਵਿੰਦਰ ਸਿੰਘ, ਗੁਰਜੀਤ ਸਿੰਘ, ਸ਼ਿਵ ਲਾਲ ਸੁਖਵਿੰਦਰ ਸਿੰਘ, ਅਮਰੀਕ ਸਿੰਘ ਕੋਟਲਾ ਜੰਗ, ਸੁਦਾਗਰ ਸਿੰਘ, ਜਗਤਾਰ ਸਿੰਘ, ਸ਼ਾਮ ਸਿੰਘ ਰਸੂਲਪੁਰ, ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ, ਗੁਰਨਾਮ ਸਿੰਘ ਦਾਊਦ, ਦੇਵੀ ਕੁਮਾਰੀ ਸਰਹਾਲੀ ਕਲਾਂ ਤੇ ਗਿਆਨ ਸੈਦਪੁਰੀ ਆਦਿ ਵੀ ਵੱਖ-ਵੱਖ ਥਾਵਾਂ 'ਤੇ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਐਨ.ਐਸ.ਏ. ਤਹਿਤ ਤੀਜੀ ਵਾਰ ਹਿਰਾਸਤ 'ਤੇ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਦੇ ਨਿੱਜੀਕਰਨ ਵਿਰੁੱਧ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਗੇਟ ਰੈਲੀ
Ad Position 24