14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਨਾਗਪੁਰ ਵਿਖੇ ਹੋਏ ਸਮਾਗਮ 'ਚ ਗਡਕਰੀ ਤੇ ਫੜਨਵੀਸ ਵਲੋਂ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 09-12-2025

ਮੁੰਬਈ, 8 ਦਸੰਬਰ (ਅਜੀਤ ਬਿਊਰੋ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਗਪੁਰ ਵਿਖੇ ਮਹਾਰਾਸ਼ਟਰ ਸਰਕਾਰ ਵਲੋਂ ਵਿਸ਼ਾਲ ਸਮਾਗਮ ਕਰਵਾਇਆ ਗਿਆ¢ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਸ਼ਲਾਘਾਯੋਗ ਉਪਰਾਲੇ ਤੇ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਬਾਬਾ ਹਰਨਾਮ ਸਿੰਘ ਖ਼ਾਲਸਾ ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਰਾਜ ਪੱਧਰ 'ਤੇ ਮਨਾਏ ਗਏ ਸਮਾਗਮ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕੇਂਦਰੀ ਮੰਤਰੀ ਨਿਤਿਨ ਗਡਕਰੀ ਸਮੇਤ ਬਹੁਤ ਸਾਰੀਆਂ ਪ੍ਰਮੁੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮਹਾਰਾਸ਼ਟਰ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰੀ ਤੌਰ 'ਤੇ ਇਨ੍ਹਾਂ ਸ਼ਹੀਦੀ ਸਮਾਗਮਾਂ ਲਈ ਰਾਜ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸਿੱਖ ਗੁਰੂਆਂ ਪ੍ਰਤੀ ਆਪਣੀ ਅਥਾਹ ਸ਼ਰਧਾ ਨੂੰ ਪੂਰੀ ਨਿਮਰਤਾ ਤੇ ਭਾਵਨਾਪੂਰਕ ਪ੍ਰਗਟ ਕੀਤਾ ਹੈ, ਜਿਸ ਲਈ ਸਮੁੱਚੀ ਸਿੱਖ ਕੌਮ ਉਨ੍ਹਾਂ ਦੇ ਪਿਆਰ ਤੇ ਦਿੱਤੇ ਮਾਣ ਦੀ ਰਿਣੀ ਹੈ | ਸਮਾਗਮ ਦÏਰਾਨ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਆਧਾਰਿਤ ਪੁਸਤਕ ਵੀ ਰਿਲੀਜ਼ ਕੀਤੀ ਗਈ | ਸਮਾਗਮ ਦੌਰਾਨ ਰਾਮੇਸ਼ਵਰ ਨਾਇਕ, ਚੰਦਰਸ਼ੇਖਰ ਬਾਵਨ ਕੁਲੇ, ਗਿਰੀਸ਼ ਮਹਾਜਨ, ਮਾਨਿਕ ਰਾਓ ਕੋਕਾਟੇ, ਸ੍ਰੀਮਤੀ ਮਾਧੁਰੀ ਮਿਸਾਲ (ਸਾਰੇ ਕੈਬਨਿਟ ਮੰਤਰੀ ਮਹਾਰਾਸ਼ਟਰ ਸਰਕਾਰ), ਮਹੰਤ ਬਾਬੂ ਸਿੰਘ ਮਹਾਰਾਜ, ਵਿਜੇ ਸਤਬੀਰ ਸਿੰਘ ਚੇਅਰਮੈਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਸੰਤ ਰਾਮ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ, ਗਿਆਨੀ ਸੁਖਵਿੰਦਰ ਸਿੰਘ ਗ੍ਰੰਥੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਲਕੀਤ ਸਿੰਘ ਬੱਲ, ਭਾਈ ਜਸਪਾਲ ਸਿੰਘ ਸਿੱਧੂ ਮੁੰਬਈ, ਚਰਨਜੀਤ ਸਿੰਘ ਹੈਪੀ, ਗੁਰਮੀਤ ਸਿੰਘ ਖੋਖਰ, ਨਰਿੰਦਰ ਸਿੰਘ ਨਾਗਪੁਰ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਤੁਰੰਤ ਸਮਾਂਬੱਧ ਕਾਰਵਾਈ ਕਰੇ-ਭਾਈ ਵਡਾਲਾ <br/> ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨਾਲ ਕੀਤੀ ਮੁਲਾਕਾਤ <br/>
Ad Position 24