ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੇਂ ਪੰਜਾਬ ਸਰਕਾਰ ਵਲੋਂ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਅਤੇ ਸ਼ੋ੍ਰਮਣੀ ਕਮੇਟੀ ਵਲੋਂ ਛਾਪੀਆਂ ਗਈਆਂ ਸਿੱਖ ਇਤਿਹਾਸ ਨਾਲ ਸੰਬੰਧਿਤ ਕਿਤਾਬਾਂ ਜਿਨ੍ਹਾਂ 'ਚ ਗੁਰੂ ਸਾਹਿਬਾਨ ਦੇ ਬਾਰੇ ਗੁੰਮਰਾਹਕੁਨ ਪ੍ਰਚਾਰ ਕੀਤਾ ਗਿਆ ਹੈ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤੇ ਜਾਣ ਦਾ ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸਵਾਗਤ ਕੀਤਾ ਹੈ | ਸਥਾਨਕ ਪੰਜਾਬ ਪੈੱ੍ਰਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਵਡਾਲਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਪਿਛਲੇ ਪੰਜ ਸਾਲ ਤੋਂ ਅੰਮਿ੍ਤਸਰ ਵਿਖੇ ਮੋਰਚਾ ਲਗਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਰ ਨਾਲ ਹੀ ਸਹੀ, ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਸਹੀ ਕਾਰਵਾਈ ਕੀਤੀ ਹੈ, ਜਿਸ ਦਾ ਉਹ ਸਵਾਗਤ ਕਰਦੇ ਹਨ | ਉਨ੍ਹਾਂ ਸਰਕਾਰ ਤੋਂ ਦੋਸ਼ੀਆਂ ਵਿਰੁੱਧ ਸਮਾਂਬੱਧ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਭਾਈ ਸੁਰਿੰਦਰ ਸਿੰਘ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਗੁਰਿੰਦਰ ਸਿੰਘ ਮਝੈਲ, ਭਾਈ ਗੁਰਬਚਨ ਸਿੰਘ ਪੰਜਾਬ ਪ੍ਰਧਾਨ, ਅਵਤਾਰ ਸਿੰਘ ਕਮਾਂਡੋ, ਮਨਪ੍ਰੀਤ ਸਿੰਘ ਹਰਸੁਲਿੰਦਰ ਸਿੰਘ ਤੇ ਹੋਰ ਸਾਥੀ ਹਾਜ਼ਰ ਉਨ੍ਹਾਂ ਦੇ ਨਾਲ ਸਨ |
ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਤੁਰੰਤ ਸਮਾਂਬੱਧ ਕਾਰਵਾਈ ਕਰੇ-ਭਾਈ ਵਡਾਲਾ <br/>
ਅਜੀਤ ਡੈਸਕ
09-12-2025