14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ 11 ਨੂੰ ਸੱਦੀ ਅਹੁਦੇਦਾਰਾਂ ਤੇ ਅੰਤਿ੍ੰਗ ਕਮੇਟੀ ਦੀ ਹੰਗਾਮੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਵਲੋਂ ਅਹੁਦੇਦਾਰਾਂ ਅਤੇ ਅੰਤਿ੍ੰਗ ਕਮੇਟੀ ਦੀ 72 ਘੰਟੇ ਦੇ ਨੋਟਿਸ 'ਤੇ ਹੰਗਾਮੀ ਇਕੱਤਰਤਾ 11 ਦਸੰਬਰ ਨੂੰ ਬੁਲਾਈ ਗਈ ਹੈ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸੰਬੰਧੀ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ 'ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ 11 ਦਸੰਬਰ ਨੂੰ ਸਵੇਰੇ 11 ਵਜੇ ਪ੍ਰਧਾਨ ਸ. ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਸੰਬੰਧੀ ਅਹੁਦੇਦਾਰਾਂ ਅਤੇ ਅੰਤਿ੍ੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਸ ਵੇਲੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕਰ ਦਿੱਤੀ ਗਈ ਸੀ ਪਰ ਹੁਣ ਇੰਨੇ ਸਾਲ ਬਾਅਦ ਇਸ ਮਾਮਲੇ 'ਤੇ ਸਰਕਾਰ ਵਲੋਂ ਸਿਆਸਤ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਹਿਰ 'ਚੋਂ ਬਚ ਕੇ ਨਿਕਲੀ ਲੜਕੀ ਹੋਈ ਪੁਲਿਸ ਕੋਲ ਪੇਸ਼, ਭੂਆ ਕੋਲ ਰਹਿਣ ਦੀ ਪ੍ਰਗਟ ਕੀਤੀ ਇੱਛਾ <br/> ਅਗਲੀ ਖ਼ਬਰ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਤੁਰੰਤ ਸਮਾਂਬੱਧ ਕਾਰਵਾਈ ਕਰੇ-ਭਾਈ ਵਡਾਲਾ <br/>
Ad Position 24