14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ <br/>

Ad Position 21
No active advertisement
ਅਜੀਤ ਡੈਸਕ 09-12-2025

ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ ਸਮੇਤ ਕਈ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਗਜੀਤ ਸਿੰਘ ਕੋਹਲੀ ਨੇ ਪਾਰਟੀ ਦੇ ਸਥਾਨਕ ਮੁੱਖ ਦਫ਼ਤਰ ਦੇ ਇੰਚਾਰਜ ਹੋਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਮੁਤਾਬਿਕ ਅਤੇ ਆਬਜ਼ਰਵਰਾਂ ਵਲੋਂ ਕੀਤੀਆਂ ਸਿਫਰਾਸ਼ਾਂ ਦੇ ਮੁਤਾਬਿਕ ਜ਼ਿਲ੍ਹਾ ਜਥੇਦਾਰਾਂ ਅਤੇ ਹੋਰ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ | ਜਿਸ ਵਿਚ ਸੀਨੀਅਰ ਮਹਿਲਾ ਆਗੂ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਅਤੇ ਮਧੂਪਾਲ ਸਿੰਘ ਗੋਗਾ ਅੰਮਿ੍ਤਸਰ ਨੂੰ ਮੈਂਬਰ ਵਰਕਿੰਗ ਕਮੇਟੀ ਬਣਾਇਆ ਗਿਆ ਹੈ | ਜਦੋਂਕਿ ਨਿਯੁਕਤ ਕੀਤੇ ਜ਼ਿਲ੍ਹਾ ਪ੍ਰਧਾਨਾ ਦੀ ਸੂਚੀ 'ਚ ਦਲਜਿੰਦਰਬੀਰ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ (ਦਿਹਾਤੀ), ਮਨਿੰਦਰ ਸਿੰਘ ਧੁੰਨਾ ਜ਼ਿਲ੍ਹਾ ਪ੍ਰ੍ਰਧਾਨ ਅੰਮਿ੍ਤਸਰ (ਸ਼ਹਿਰੀ), ਅਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ (ਦਿਹਾਤੀ) ਤੇ ਬਲਦੇਵ ਸਿੰਘ ਬਟਾਲਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ (ਸ਼ਹਿਰੀ), ਮਨਜੀਤ ਸਿੰਘ ਰਾਣੀਪੁਰ ਜ਼ਿਲ੍ਹਾ ਪ੍ਰਧਾਨ ਪਠਾਨਕੋਟ (ਦਿਹਾਤੀ) ਅਤੇ ਹਰੀ ਸਿੰਘ ਥੀਨ ਡੈਮ ਜ਼ਿਲ੍ਹਾ ਪ੍ਰਧਾਨ ਪਠਾਨਕੋਟ (ਸ਼ਹਿਰੀ), ਅਵਤਾਰ ਸਿੰਘ ਸਾਧੜਾ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ, ਗੁਰਿੰਦਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਹਰਜਿੰਦਰ ਸਿੰਘ ਵਿੱਕੀ ਠਰੂ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਮਨਦੀਪ ਸਿੰਘ ਤਰਖਾਣ ਮਾਜਰਾ ਜ਼ਿਲ੍ਹਾ ਪ੍ਰਧਾਨ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਮੀਤ ਸਿੰਘ ਮਕੜੌਨਾ ਜ਼ਿਲ੍ਹਾ ਪ੍ਰਧਾਨ ਰੋਪੜ ਨਿਯੁਕਤ ਕੀਤਾ ਗਿਆ ਹੈ | ਇਸੇ ਦੌਰਾਨ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਨਵੇਂ ਨਿਯੁਕਤ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਆਪਣੇ ਜ਼ਿਲੇ੍ਹ ਦੇ ਜਥੇਬੰਦਕ ਢਾਂਚੇ ਦਾ ਗਠਨ ਕਰਕੇ ਪਾਰਟੀ ਦਫਤਰ ਨੂੰ ਭੇਜਣ |

Ad Position 22
No active advertisement
ਪਿਛਲੀ ਖ਼ਬਰ ਗਲਤ ਵਿਵਹਾਰ ਲਈ ਡੀ.ਐਸ.ਪੀ. ਬਬਨਦੀਪ ਸਿੰਘ ਮੁਅੱਤਲ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਪੈਂਗਯੋ ਟੈਕਨੋ ਵੈਲੀ ਦੀ ਤਰਜ 'ਤੇ ਮੁਹਾਲੀ ਨੂੰ ਵਿਕਸਤ ਕਰਨ ਦਾ ਐਲਾਨ <br/>
Ad Position 24