ਆਡੀਓ ਕਲਿੱਪ ਵਿਵਾਦ : ਪੰਜਾਬ ਚੋਣ ਕਮਿਸ਼ਨ ਜਾਂਚ ਤੇਜ਼ ਕਰਕੇ 48 ਘੰਟਿਆਂ ਦੇ ਅੰਦਰ ਰਿਪੋਰਟ ਸੌਂਪੇ-ਹਾਈ ਕੋਰਟ <br/>
ਅਜੀਤ ਡੈਸਕ
09-12-2025
ਈ-ਨਾਮਜ਼ਦਗੀ ਦੀ ਮੰਗ, ਹਾਈ ਕੋਰਟ ਦਾ ਨੋਟਿਸ:
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਣ ਲਈ ਸੱਤਾਧਾਰੀ ਪਾਰਟੀ ਵਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਦੇ ਵਿਚਕਾਰ, ਇਸ ਨੂੰ ਰੋਕਣ ਲਈ ਈ-ਨਾਮਜ਼ਦਗੀ ਪ੍ਰਕਿਰਿਆ ਅਪਣਾਉਣ ਦੇ ਨਿਰਦੇਸ਼ ਦੇਣ ਲਈ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ | ਪਟੀਸ਼ਨਕਰਤਾ ਨੇ ਕਿਹਾ ਕਿ ਇਸ ਨਾਲ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਣ ਦੀਆਂ ਗੈਰ-ਕਾਨੂੰਨੀ ਕੋਸ਼ਿਸ਼ਾਂ 'ਤੇ ਰੋਕ ਲੱਗੇਗੀ | ਜਿਸ 'ਤੇ ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ |