ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਆਏ ਚੋਣ ਨਤੀਜਿਆਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਚੋਣਾਂ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੁਣ 2027 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਹਾਸਲ ਕਰ ਕੇ ਮੁੜ ਸਰਕਾਰ ਬਣਾਈ ਜਾਵੇਗੀ | ਵਿਰੋਧੀ ਧਿਰਾਂ ਵਲੋਂ ਸਰਕਾਰੀ ਧਿਰ 'ਤੇ ਧੱਕੇਸ਼ਾਹੀ ਦੇ ਲਗਾਏ ਜਾ ਰਹੇ ਇਲਜ਼ਾਮਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਆਪਣੀ ਹਾਰ ਮੰਨਣ ਦੀ ਥਾਂ ਇਹ ਲੋਕ ਹੁਣ ਹੋਛੇ ਦੋਸ਼ਾਂ 'ਤੇ ਉੱਤਰ ਆਏ ਹਨ | ਸ੍ਰੀ ਚੀਮਾ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਆਪਣੀਆਂ ਸਰਕਾਰਾਂ ਵੇਲੇ ਕੀਤੀ ਧੱਕੇਸ਼ਾਹੀ ਯਾਦ ਕਰ ਲੈਣੀ ਚਾਹੀਦੀ ਹੈ |
ਹੁਣ 2027 'ਚ ਵੀ ਜਿੱਤ ਹਾਸਿਲ ਕਰ ਕੇ ਮੁੜ ਸਰਕਾਰ ਬਣਾਵਾਂਗੇ-ਹਰਪਾਲ ਸਿੰਘ ਚੀਮਾ <br/>
ਅਜੀਤ ਡੈਸਕ
18-12-2025