27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੰਜਾਬ ਦੇ ਤਿੰਨ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ 'ਪਵਿੱਤਰ ਸ਼ਹਿਰ' ਦਾ ਮਿਲਿਆ ਦਰਜਾ <br/>

Ad Position 21
No active advertisement
ਅਜੀਤ ਡੈਸਕ 18-12-2025

ਰਾਜਪਾਲ ਵਲੋਂ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਹੋਏ ਇਜਲਾਸ 'ਚ ਪਾਸ ਮਤੇ ਨੂੰ ਦਿੱਤੀ ਸੰਵਿਧਾਨਕ ਮਨਜ਼ੂਰੀ
ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਬੀਤੇ 24 ਨਵੰਬਰ ਨੂੰ ਹੋਏ ਵਿਸ਼ੇਸ਼ ਇਜਲਾਸ ਦੌਰਾਨ ਸੂਬਾ ਸਰਕਾਰ ਵਲੋਂ ਪੰਜਾਬ ਦੇ ਤਿੰਨ ਧਾਰਮਿਕ ਮਹੱਤਤਾ ਵਾਲੇ ਸ਼ਹਿਰ ਜਿਨ੍ਹਾਂ 'ਚ ਸ੍ਰੀ ਅੰਮਿ੍ਤਸਰ ਸਾਹਿਬ ਪੁਰਾਣਾ ਸ਼ਹਿਰ, ਸਾਬੋ ਕੀ ਤਲਵੰਡੀ, ਬਠਿੰਡਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਲਈ ਪਾਸ ਕੀਤੇ ਮਤੇ ਨੂੰ ਪੰਜਾਬ ਦੇ ਰਾਜਪਾਲ ਵਲੋਂ ਪ੍ਰਵਾਨਗੀ ਦੇਣ ਨਾਲ ਉਕਤ ਸ਼ਹਿਰਾਂ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਮਿਲ ਗਿਆ ਹੈ | ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦੇ ਪਹਿਲੀ ਵਾਰ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰੂ ਸਾਹਿਬਾਨ ਅਤੇ ਹੋਰ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਇਸ ਇਜਲਾਸ ਦੌਰਾਨ ਪੰਜਾਬ ਦੇ ਇਨ੍ਹਾਂ ਤਿੰਨ ਸ਼ਹਿਰਾਂ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਕਰਕੇ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਪਾਸ ਕਰਵਾਇਆ ਸੀ | ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਹੋਏ ਵਿਸ਼ੇਸ਼ ਇਜਲਾਸ ਦੌਰਾਨ ਉਕਤ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਸਰਬਸੰਮਤੀ ਨਾਲ ਪਾਸ ਮਤੇ ਨੂੰ ਪੰਜਾਬ ਦੇ ਰਾਜਪਾਲ ਵਲੋਂ 15 ਦਸੰਬਰ ਨੂੰ ਸੰਵਿਧਾਨਕ ਮਨਜ਼ੂਰੀ ਦਿੱਤੀ ਗਈ ਹੈ | ਜਿਸ ਤੋਂ ਬਾਅਦ ਉਕਤ ਤਿੰਨੇ ਸ਼ਹਿਰਾਂ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਮਿਲ ਗਿਆ ਹੈ | ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਸਰਕਾਰ ਉਕਤ ਤਿੰਨੇ ਸ਼ਹਿਰਾਂ 'ਚੋਂ ਮਾਸ, ਸ਼ਰਾਬ ਅਤੇ ਤੰਬਾਕੂ ਅਤੇ ਹੋਰ ਵਰਜਿਤ ਵਸਤਾਂ ਦੀ ਰੋਕਥਾਮ ਲਈ ਕੋਈ ਕਦਮ ਉਠਾਉਂਦੀ ਹੈ ਜਾਂ ਨਹੀਂ |

Ad Position 22
No active advertisement
ਪਿਛਲੀ ਖ਼ਬਰ ਫਿਰੌਤੀ ਮਾਮਲੇ 'ਚ ਪੁਲਿਸ ਨਾਲ ਮੁਕਾਬਲੇ ਦੌਰਾਨ ਮੁੱਖ ਮੁਲਜ਼ਮ ਜ਼ਖ਼ਮੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਕਰ ਮੁਕਤ ਵਪਾਰ ਸਮਝੌਤੇ ਤੇ ਵਿਸ਼ਵ ਵਪਾਰ ਸੰਗਠਨ ਨੂੰ ਲੈ ਕੇ ਰਾਸ਼ਟਰੀ ਕਾਨਫ...
Ad Position 24