27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਅੱਜ ਤੱਕ ਮੁਲਤਵੀ <br/>

Ad Position 21
No active advertisement
ਅਜੀਤ ਡੈਸਕ 18-12-2025

ਜੇਕਰ ਇਸੇ ਤਰ੍ਹਾਂ ਦੇਰੀ ਜਾਰੀ ਰਹੀ ਤਾਂ ਪਟੀਸ਼ਨ ਬੇਕਾਰ ਵੀ ਹੋ ਸਕਦੀ ਹੈ-ਹਾਈ ਕੋਰਟ
ਚੰਡੀਗੜ੍ਹ, 17 ਦਸੰਬਰ (ਸੰਦੀਪ ਕੁਮਾਰ ਮਾਹਨਾ)-ਸੰਸਦ ਦੇ ਸਰਦ ਰੁੱਤ ਇਜਲਾਸ 'ਚ ਹਿੱਸਾ ਲੈਣ ਲਈ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਵਲੋਂ ਪੈਰੋਲ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਨ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਵੀ ਅਸਫਲ ਰਿਹਾ | ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਅਦਾਲਤ ਇਸ ਮਾਮਲੇ 'ਤੇ ਸੁਣਵਾਈ ਨਹੀਂ ਕਰ ਸਕੀ ਅਤੇ ਸੁਣਵਾਈ 18 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ | ਅਜਿਹੇ 'ਚ ਇਜਲਾਸ ਦੇ 19 ਦਸੰਬਰ ਨੂੰ ਖ਼ਤਮ ਹੋਣ ਤੋਂ ਪਹਿਲਾਂ ਸਿਰਫ਼ ਇਕ ਦਿਨ ਦਾ ਹੀ ਸਮਾਂ ਬਾਕੀ ਰਹਿ ਗਿਆ ਹੈ | ਅਦਾਲਤ 'ਚ ਮਾਮਲੇ ਦੀ ਅਹਿਮੀਅਤ ਸਾਫ਼ ਦਿਖਾਈ ਦਿੱਤੀ | ਚੀਫ਼ ਜਸਟਿਸ ਸ਼ੀਲ ਨਾਗੂ ਨੇ ਖੁੱਲ੍ਹੀ ਅਦਾਲਤ 'ਚ ਇਸ ਮਾਮਲੇ ਨੂੰ ਲੈ ਕੇ ਪੇਸ਼ ਹੋਣ ਵਾਲੇ ਵਕੀਲਾਂ ਨੂੰ ਘੱਟੋ-ਘੱਟ ਚਾਰ ਵਾਰ ਤਲਬ ਕੀਤਾ ਪਰ ਕੋਈ ਵੀ ਪੇਸ਼ ਨਹੀਂ ਹੋਇਆ | ਇਕ ਸਮੇਂ ਚੀਫ਼ ਜਸਟਿਸ ਨੇ ਟਿੱਪਣੀ ਕੀਤੀ ਕਿ ਜੇਕਰ ਇਸੇ ਤਰ੍ਹਾਂ ਦੇਰੀ ਜਾਰੀ ਰਹੀ ਤਾਂ ਪਟੀਸ਼ਨ ਬੇਕਾਰ ਵੀ ਹੋ ਸਕਦੀ ਹੈ | ਹਾਲਾਂਕਿ, ਬੈਂਚ ਨੇ ਇਹ ਵੀ ਕਿਹਾ ਕਿ ਸੰਸਦ ਇਜਲਾਸ ਨੂੰ ਵਧਾਇਆ ਜਾ ਸਕਦਾ ਹੈ ਪਰ ਇਹ ਯਕੀਨ ਨਾਲ ਨਹੀਂ ਕਿਹਾ ਜਾ ਸਕਦਾ | ਬੈਂਚ ਨੇ ਇਹ ਵੀ ਨੋਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਵਿਸਥਾਰਤ ਦਲੀਲਾਂ ਪੇਸ਼ ਕੀਤੀਆਂ ਜਾ ਚੁੱਕੀਆਂ ਹਨ | ਸੂਬੇ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਲਗਭਗ ਦੋ ਦਿਨ ਬਹਿਸ ਕੀਤੀ | ਸਮੇਂ-ਸੰਵੇਦਨਸ਼ੀਲ ਮਾਮਲੇ ਨੂੰ ਦੇਖਦੇ ਹੋਏ ਹੀ ਅੰਮਿ੍ਤਪਾਲ ਸਿੰਘ ਨੂੰ 16 ਦਸੰਬਰ ਨੂੰ ਵੀਡੀਓ ਕਾਨਫਰੰਾਸਿੰਗ ਰਾਹੀਂ ਅਦਾਲਤ 'ਚ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ, ਕਿਉਂਕਿ ਵਕੀਲ ਅਦਾਲਤ ਵਿਚ ਕੰਮ ਤੋਂ ਦੂਰ ਰਹੇ ਸਨ | ਇਹ ਪਟੀਸ਼ਨ ਹੁਣ ਸਰਦ ਰੁੱਤ ਇਜਲਾਸ ਦੀ ਸਮਾਪਤੀ ਤੋਂ ਸਿਰਫ਼ ਇਕ ਦਿਨ ਪਹਿਲਾਂ 18 ਦਸੰਬਰ ਲਈ ਸੂਚੀਬੱਧ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 4 ਸਾਲਾ ਬੱਚੀ ਦੀ ਅਗਵਾ ਕਰਕੇ ਹੱਤਿਆ-ਮੁਲਜ਼ਮ ਕਾਬੂ <br/> ਅਗਲੀ ਖ਼ਬਰ ਫਿਰੌਤੀ ਮਾਮਲੇ 'ਚ ਪੁਲਿਸ ਨਾਲ ਮੁਕਾਬਲੇ ਦੌਰਾਨ ਮੁੱਖ ਮੁਲਜ਼ਮ ਜ਼ਖ਼ਮੀ
Ad Position 24